ਕਿਸਾਨ ਮਜ਼ਦੂਰ ਜਥੇਬੰਦੀ ਦੇ ਜੋਨ ਮੱਖੂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੀਰਾ ਦਾਣਾ ਮੰਡੀ ਵਿੱਚ ਭਗਵੰਤ ਮਾਨ ਦੀ ਆਮਦ ਤੇ ਰੋਸ ਵਿੱਚ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਜ਼ੀਰਾ, 6 ਸਤੰਬਰ 2026 -ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ ਜੋਨ ਮੱਖੂ ਦੀਆਂ ਵੱਖ ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ-54 ਬਠਿੰਡਾ- ਅੰਮ੍ਰਿਤਸਰ ਤੇ ਮੱਖੂ ਸ਼ਹਿਰ ਵਿਖੇ ਮੱਲਾ ਵਾਲਾ ਰੋਡ ਤਿਕੌਣੀ ਤੇ ਇਕੱਠ ਕਰਕੇ ਭਗਵੰਤ ਮਾਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਬਾਰੇ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਜਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ਤੇ ਬਿਲਕੁਲ ਹੀ ਫੇਲ ਹੋ ਚੁੱਕੀ ਹੈ ਤੇ ਆਪਣੀਆਂ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹਰਬੇ ਵਰਤ ਰਹੀ ਹੈ, ਸੱਤਾ ਦੇ ਲਾਲਚ ਵਿੱਚ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕਾ ਹੈ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਿਹੜੀ ਆਪ ਦੀ ਸਰਕਾਰ ਦੇ ਢੰਡੋਰੇ ਪਿੱਟੇ ਜਾ ਰਹੇ ਸਨ ਉਹ ਹੁਣ ਆਮ ਆਦਮੀ ਦੀ ਸਰਕਾਰ ਨਾਂਹ ਹੋ ਕੇ ਖਾਸ ਆਦਮੀ ਦੀ ਸਰਕਾਰ ਬਣ ਚੁੱਕੀ ਹੈ ਤੇ ਭਗਵੰਤ ਮਾਨ ਨੂੰ ਸੰਬੂ, ਖਨੌਰੀ ਮੋਰਚਿਆਂ ਦੇ ਕੀਤੇ ਨੁਕਸਾਨ ਦੀ ਭਰਪਾਈ, ਫਸਲਾਂ ਦੀ MSP ਦੇਣ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ, ਨਸ਼ਿਆਂ ਨੂੰ ਰੋਕਣ ਪਿੰਡਾਂ ਵਿੱਚ ਆਉਣ ਤੇ ਸਵਾਲ ਜਵਾਬ ਕੀਤੇ ਜਾਣਗੇ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਾਹਿਬ ਸਿੰਘ ਤਲਵੰਡੀ, ਪਿਆਰਾ ਸਿੰਘ ਘੁੱਦੂਵਾਲਾ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ, ਰੇਸ਼ਮ ਸਿੰਘ ਸ਼ੀਹਾਂ ਪਾੜੀ,ਜੋਗਾ ਫੇਮੀਵਾਲਾ, ਜਗਰੂਪ ਸਿੰਘ ਟਿੱਬੀ ਅਰਾਈਆ, ਪ੍ਰਗਟ ਸਿੰਘ, ਹਰਦਿਆਲ ਸਿੰਘ ਨਿਜਾਮਦੀਨ ਵਾਲਾ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ ਤਲਵੰਡੀ ਨਿਪਾਲਾਂ, ਆਕਾਸ਼ਦੀਪ ਸਿੰਘ ਘੁੱਦੂ ਵਾਲਾ, ਸੁਰਜੀਤ ਸਿੰਘ ਬਾਹਰ ਵਾਲੀ ਆਦਿ ਹਾਜ਼ਰ ਸਨ।
- Download Babushahi App
-
-