ਦਿੱਲੀ ਵਿੱਚ ਇਮਾਰਤ ਡਿੱਗੀ, ਕਈ ਬੱਚਿਆਂ ਦੇ ਫਸੇ ਹੋਣ ਖ਼ਦਸ਼ਾ; ਬਚਾਅ ਕਾਰਜ ਜਾਰੀ
ਬਾਬੂਸ਼ਾਹੀ ਬਿਊਰੋ
ਨਵੀਂ ਦਿੱਲੀ, 6 ਸਤੰਬਰ (2026): ਰਾਜਧਾਨੀ ਦਿੱਲੀ ਦੇ ਸੱਤਿਆ ਨਿਕੇਤਨ ਖੇਤਰ ਵਿੱਚ ਐਤਵਾਰ ਦੁਪਹਿਰ ਇੱਕ ਵੱਡਾ ਹਾਦਸਾ ਵਾਪਰ ਗਿਆ, ਜਿੱਥੇ ਲਗਾਤਾਰ ਪੈ ਰਹੇ ਮੀਂਹ ਦੌਰਾਨ ਇੱਕ ਇਮਾਰਤ ਅਚਾਨਕ ਢਹਿ ਗਈ। ਇਸ ਇਮਾਰਤ ਵਿੱਚ ਇੱਕ ਹੋਸਟਲ ਚੱਲ ਰਿਹਾ ਸੀ, ਜਿਸ ਕਾਰਨ ਕਈ ਬੱਚਿਆਂ ਅਤੇ ਵੱਡੀ ਗਿਣਤੀ ਵਿੱਚ ਹੋਰ ਲੋਕਾਂ ਦੇ ਮਲਬੇ ਹੇਠਾਂ ਫਸੇ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ।
ਇਹ ਘਟਨਾ ਦੁਪਹਿਰ ਲਗਭਗ 1:30 ਵਜੇ ਵਾਪਰੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਦਿੱਲੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਪਿਛਲੇ ਦੋ ਦਿਨਾਂ ਤੋਂ ਦਿੱਲੀ ਵਿੱਚ ਹੋ ਰਹੀ ਭਾਰੀ ਬਾਰਿਸ਼ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਸੁਰੱਖਿਆ ਦੇ ਲਿਹਾਜ਼ ਨਾਲ ਆਸ-ਪਾਸ ਦੀਆਂ ਨੇੜਲੀਆਂ ਇਮਾਰਤਾਂ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ।
ਘਟਨਾ ਤੋਂ ਬਾਅਦ ਮੌਕੇ 'ਤੇ ਸਥਾਨਕ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਸਾਹਮਣੇ ਆਈਆਂ ਤਸਵੀਰਾਂ ਵਿੱਚ ਸਥਾਨਕ ਲੋਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਮਦਦ ਕਰਦੇ ਦਿਖਾਈ ਦੇ ਰਹੇ ਹਨ। ਫਿਲਹਾਲ ਮਲਬੇ ਹੇਠਾਂ ਫਸੇ ਬੱਚਿਆਂ ਦੀ ਸਹੀ ਗਿਣਤੀ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ, ਪਰ ਬਚਾਅ ਟੀਮਾਂ ਵੱਲੋਂ ਇੱਕ ਨੌਜਵਾਨ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ ਅਤੇ ਹੋਰਨਾਂ ਨੂੰ ਬਚਾਉਣ ਲਈ ਕਾਰਵਾਈ ਤੇਜ਼ੀ ਨਾਲ ਚੱਲ ਰਹੀ ਹੈ।
- Download Babushahi App
-
-