ਨਹਿਰ ਕੰਢਿਉ ਭੇਦਭਰੇ ਹਾਲਾਤਾਂ ਵਿੱਚ ਮਿਲੀ ਈ ਰਿਕਸ਼ਾ ਚਾਲਕ ਨੌਜਵਾਨ ਦੀ ਲਾਸ਼
ਪਰਿਵਾਰ ਦਾ ਰੋ ਰੋ ਕੇ ਹੋਇਆ ਬੁਰਾ ਹਾਲ
ਰੋਹਿਤ ਗੁਪਤਾ
ਗੁਰਦਾਸਪੁਰ
ਗੁਰਦਾਸਪੁਰ ਦੇ ਕਸਬਾ ਧਾਰੀਵਾਲ ਤੋਂ ਗੁਜਰ ਦ ਅਪਰ ਬਾਰੀ ਦੁਆਬ ਨਹਿਰ ਕਿਨਾਰੇਓ ਇੱਕ ਨੌਜਵਾਨ ਦੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲੀ ਹੈ । ਜਾਣਕਾਰੀ ਮਿਲੀ ਹੈ ਕਿ ਨੌਜਵਾਨ ਬੇਹੋਸ਼ੀ ਦੀ ਹਾਲਤ ਵਿੱਚ ਨਹਿਰ ਕਿਨਾਰੇ ਪਿਆ ਸੀ ਤੇ ਉਸਦੇ ਨੱਕ ਅਤੇ ਕੰਨ ਵਿੱਚੋਂ ਖੂਨ ਨਿਕਲ ਰਿਹਾ ਸੀ । ਸਥਾਨਕ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਸ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਹਿਚਾਣ ਹੋਣ ਤੋਂ ਬਾਅਦ ਇਸ ਪਰਿਵਾਰ ਨੂੰ ਸੂਚਨਾ ਦਿੱਤੀ ਗਈ । ਪੁਲਿਸ ਵੱਲੋਂ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰ ਕਿੰਨਾਂ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ ਹੋਈ ਹੈ । ਨੌਜਵਾਨ ਦੀ ਪਹਿਚਾਨ ਧਾਰੀਵਾਲ ਦੇ ਨਜ਼ਦੀਕੀ ਪਿੰਡ ਦੀਨਪੁਰ ਦੇ ਰਹਿਣ ਵਾਲੇ ਬੰਟੀ ਦੇ ਤੌਰ ਤੇ ਹੋਈ ਹੈ ਜੋ ਈ ਰਿਕਸ਼ਾ ਚਲਾਉਂਦਾ ਸੀ ਅਤੇ ਆਪਣੇ ਈ ਰਿਕਸ਼ਾ ਤੇ ਸਵੇਰੇ ਸਬਜ਼ੀ ਮੰਡੀ ਵਿੱਚੋਂ ਸਬਜ਼ੀ ਢੋਣ ਦਾ ਕੰਮ ਵੀ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੰਟੀ ਤਿੰਨ ਛੋਟੇ ਛੋਟੇ ਬੱਚਿਆਂ ਦਾ ਬਾਪ ਹੈ ਜੇ ਇਹਨਾਂ ਵਿੱਚੋਂ ਦੋ ਬੇਟੇ ਅਤੇ ਇੱਕ ਬੇਟੀ ਹੈ । ਉਥੇ ਹੀ ਸੂਚਨਾ ਮਿਲਣ ਤੇ ਮ੍ਰਿਤਕ ਬੰਟੀ ਦਾ ਪਰਿਵਾਰ ਮੌਕੇ ਤੇ ਪਹੁੰਚ ਗਿਆ ਅਤੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
- Download Babushahi App
-
-