ਪੰਜਾਬ ਯੂਨੀਵਰਸਿਟੀ ਵੱਲੋਂ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਆਪਸ਼ਨਲ ਪੇਪਰ ਬਨਾਉਣਾ ਗੰਭੀਰ ਸਾਜਿਸ਼-ਜਥੇ.ਹਵਾਰਾ ਕਮੇਟੀ
ਬਾਬੂਸ਼ਾਹੀ ਬਿਊਰੋ
ਅੰਮ੍ਰਿਤਸਰ 12 ਸਤੰਬਰ
ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇਤਿਹਾਸ ਵਿਭਾਗ ਵੱਲੋਂ ਆਪਣੇ ਸਿਲੇਬਸ ਵਿੱਚ ਪੜਾਏ ਜਾ ਰਹੇ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨੂੰ ਬਾਹਰ ਕੱਢਣ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਇਸਨੂੰ ਸਿੱਖਾਂ ਵਿਰੁੱਧ ਸਾਜ਼ਿਸ਼ ਦੱਸਿਆ ਹੈ ।
ਜਿਕਰ ਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਵੱਲੋਂ ਗੁਰੂ ਨਾਨਕ ਸਾਹਿਬ ਦੇ ਸਮੇਂ ਤੋਂ ਲੈ ਕੇ 1966 ਤੱਕ ਦਾ ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਜਰੂਰੀ ਵਿਸ਼ੇ ਵਜੋਂ ਪੜਾਏ ਜਾ ਰਹੇ ਸਨ ਪਰ ਹੁਣ ਨਵੇਂ ਸਿਲੇਬਸ ਵਿੱਚ ਉਪਰੋਕਤ ਇਤਿਹਾਸ ਨੂੰ ਲਾਜ਼ਮੀ ਵਿਸ਼ੇ ਦੀ ਬਜਾਏ ਆਪਸ਼ਨਲ ਵਿਸ਼ੇ ਵਜੋਂ ਲਾਗੂ ਕਰ ਦਿੱਤਾ ਗਿਆ ਹੈ ਜੋ ਕਿ ਸਿਲੇਬਸ ਰਾਹੀਂ ਨਸਲਕੁਸ਼ੀ ਹੈ ।
ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਦਾਰ ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ,ਮਹਾਬੀਰ ਸਿੰਘ ਸੁਲਤਾਨਵਿੰਡ ਅਤੇ ਡਾ ਸੁਖਦੇਵ ਸਿੰਘ ਬਾਬਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਜੋ ਕਿ 1882 ਵਿੱਚ ਯੂਨੀਵਰਸਿਟੀ ਆਫ ਪੰਜਾਬ ਦੇ ਨਾਂ ਹੇਠ ਲਾਹੌਰ ਵਿਖੇ ਸਥਾਪਿਤ ਕੀਤੀ ਗਈ ਸੀ ਅਤੇ ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਾਉਣਾ ਸੀ 1947 ਦੀ ਵੰਡ ਤੋਂ ਬਾਅਦ ਇਹ ਯੂਨੀਵਰਸਿਟੀ ਪਹਿਲਾਂ ਈਸਟ ਪੰਜਾਬ ਯੂਨੀਵਰਸਿਟੀ ਅਤੇ ਬਾਅਦ ਵਿੱਚ ਪੰਜਾਬ ਯੂਨੀਵਰਸਿਟੀ ਦਾ ਨਾਂ ਹੇਠ ਚੰਡੀਗੜ੍ਹ ਵਿਖੇ ਸਥਾਪਿਤ ਕੀਤੀ ਗਈ ਜਿਸ ਦਾ ਮੁੱਖ ਉਦੇਸ਼ ਪੰਜਾਬ ਅਤੇ ਪੰਜਾਬੀਅਤ ਨੂੰ ਪ੍ਰਫੁਲਤ ਕਰਨਾ ਅਤੇ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਾਉਣਾ ਸੀ ਪਰ ਮੌਜੂਦਾ ਸਮੇਂ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਸਿਲੇਬਸ ਚੋਂ ਬਾਹਰ ਕੱਢ ਕੇ ਪੰਜਾਬ ਦੇ ਮਾਣ ਮੱਤੇ ਇਤਿਹਾਸ ਉੱਤੇ ਇੱਕ ਹੋਰ ਹਮਲਾ ਕੀਤਾ ਹੈ ਅੱਜ ਜੋ ਲੋਕ ਸਿੱਖ ਹੋਣ ਦਾ ਦਾਅਵਾ ਕਰਦੇ ਹੋਏ ਮੌਜੂਦਾ ਹਕੂਮਤ ਭਾਰਤੀ ਜਨਤਾ ਪਾਰਟੀ ਦੇ ਗੁਣ ਗਾਣ ਕਰਦੇ ਹਨ ਅਤੇ ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਦਾ ਰਾਜ ਲਿਆਉਣਾ ਚਾਹੁੰਦੇ ਹਨ ਉਹਨਾਂ ਨੂੰ ਮੌਜੂਦਾ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਕੀਤੇ ਜਾ ਰਹੇ ਅਨਿਆ ਨੂੰ ਦੇਖਦੇ ਹੋਏ ਆਪਣੇ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਸਿੱਖੀ ਲਈ ਆਵਾਜ਼ ਉਠਾਉਣੀ ਚਾਹੀਦੀ ਹੈ।
- Download Babushahi App
-
-