ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਡੀ ਏ, ਦੋ ਕਿਸ਼ਤਾਂ ਜਾਰੀ ਕਰਨ ’ਤੇ ਸਹਿਮਤੀ: ਅਮਨ ਅਰੋੜਾ ਨੇ ਮੁਲਾਜ਼ਮਾਂ ਦੀ ਭਗਵੰਤ ਮਾਨ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ
ਮੁਲਾਜ਼ਮ ਆਗੂਆਂ ਤੇ ਅਮਨ ਅਰੋੜਾ ਨੇ ਕੀਤੀ ਸਾਂਝੀ ਪ੍ਰੈਸ ਕਾਨਫਰੰਸ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ, 18 ਸਤੰਬਰ, 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰੋਸ ਵਿਖਾਵਾ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਮਹਿੰਗਾਈ ਭੱਤੇ (ਡੀ ਏ) ਨੂੰ ਲੈ ਕੇ ਸਹਿਮਤੀ ਬਣ ਗਈ ਹੈ ਜਿਸ ਮੁਤਾਬਕ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ 50 ਫੀਸਦੀ ਡੀ ਏ ਮਿਲੇਗਾ ਤੇ ਇਹ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕੀਤਾ ਜਾਵੇਗਾ। ਇਸਦੇ ਨਾਲ ਹੀ 4-4 ਫੀਸਦੀ ਦੀਆਂ ਦੋ ਕਿਸ਼ਤਾਂ ਪੰਜਾਬ ਸਰਕਾਰ ਜਾਰੀ ਕਰੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੀਤਾ ਹੈ।
ਅੱਜ ਇਥੇ ਮੁਲਾਜ਼ਮਾਂ ਸਮੇਤ ਇਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਤੇ ਮੁਲਾਜ਼ਮਾਂ ਦਰਮਿਆਨ ਸਹਿਮਤੀ ਬਣ ਗਈ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਸਦਕਾ ਹਰ ਮਹੀਨੇ ਪੰਜਾਬ ਸਰਕਾਰ ਸਿਰ 250 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ।
- Download Babushahi App
-
-