Breaking: ਏ ਐਸ ਆਈ ਹਰਜੀਤ ਸਿੰਘ ਕਤਲ ਮਾਮਲਾ: ਪੁਲਿਸ ਮੁਕਾਬਲੇ ’ਚ ਮਾਰਿਆ ਗਿਆ ਇਕ ਕਾਤਲ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 20 ਸਤੰਬਰ, 2026: ਏ ਐਸ ਆਈ ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਦੋ ਮੁਲਜ਼ਮਾਂ ਵਿਚੋਂ ਇਕ ਸ਼ਨੀਵਾਰ ਰਾਤ ਨੂੰ ਪੁਲਿਸ ਨਾਲ ਮੁਕਾਬਲੇ ਵਿਚ ਮਾਰਿਆ ਗਿਆ।
ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ ਜੋ ਮੂਲੇਚੱਕ ਦਾ ਰਹਿਣ ਵਾਲਾ ਸੀ। ਉਸਦਾ ਇਸਲਾਮਾਬਾਦ ਇਲਾਕੇ ਵਿਚ ਪੁਲਿਸ ਨਾਲ ਮੁਕਾਬਲਾ ਹੋਇਆ ਜਿਸ ਵਿਚ ਉਹ ਜ਼ਖ਼ਮੀ ਹੋ ਗਿਆ। ਉਸਨੂੰ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿਥੇ ਉਸਦੀ ਮੌਤ ਹੋ ਗਈ।
ਉਹਨਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦੀ ਪਛਾਣ ਸੀ ਸੀ ਟੀ ਵੀ ਫੁਟੇਜ, ਤਕਨੀਕੀ ਇਨਪੁਟ ਤੇ ਮਨੁੱਖੀ ਖੁਫੀਆ ਤੰਤਰ ਰਾਹੀਂ ਕੀਤੀ ਗਈ ਸੀ।
ਉਹਨਾਂ ਦੱਸਿਆ ਕਿ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ।
- Download Babushahi App
-
-