BREAKING- ਸੁਰਜੀਤ ਰੱਖੜਾ ਦੀ ਸਿਹਤ ਵਿਗੜੀ, ਪੜ੍ਹੋ ਪੂਰੀ ਖ਼ਬਰ
Babushahi Network
ਸਮਾਣਾ, 20 ਸਤੰਬਰ 2026- ਸੀਨੀਅਰ AAP ਆਗੂ ਸੁਰਜੀਤ ਸਿੰਘ ਰੱਖੜਾ ਦੀ ਸਿਹਤ ਅਚਾਨਕ ਵਿਗੜਨ ਦੀ ਜਾਣਕਾਰੀ ਸਾਹਮਣੇ ਆਈ ਹੈ। ਉਹ ਇਨ੍ਹੀਂ ਦਿਨੀਂ ਵਾਇਰਲ ਬੁਖਾਰ ਅਤੇ ਗਲੇ ਦੇ ਦਰਦ ਤੋਂ ਪੀੜਤ ਹਨ। ਸਿਹਤ ਖਰਾਬ ਹੋਣ ਕਾਰਨ ਡਾਕਟਰਾਂ ਨੇ ਉਨ੍ਹਾਂ ਨੂੰ ਫਿਲਹਾਲ ਪੂਰਾ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਸੁਰਜੀਤ ਸਿੰਘ ਰੱਖੜਾ ਨੂੰ ਸਮਾਣਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਐਲਾਨਿਆ ਗਿਆ ਸੀ। ਇਸ ਐਲਾਨ ਤੋਂ ਬਾਅਦ ਉਹ ਸਿਆਸੀ ਤੌਰ ’ਤੇ ਸਰਗਰਮ ਸਨ।
ਹੁਣ ਸਿਹਤ ਸਬੰਧੀ ਪਰੇਸ਼ਾਨੀ ਕਾਰਨ ਉਨ੍ਹਾਂ ਨੂੰ ਕੁਝ ਸਮੇਂ ਲਈ ਜਨਤਕ ਅਤੇ ਸਿਆਸੀ ਗਤੀਵਿਧੀਆਂ ਤੋਂ ਦੂਰ ਰਹਿਣਾ ਪੈ ਰਿਹਾ ਹੈ। ਡਾਕਟਰਾਂ ਦੀ ਸਲਾਹ ਮੁਤਾਬਕ ਉਨ੍ਹਾਂ ਨੂੰ ਤੰਦਰੁਸਤ ਹੋਣ ਤੱਕ ਆਰਾਮ ਕਰਨ ਲਈ ਕਿਹਾ ਗਿਆ ਹੈ। ਪਰਿਵਾਰ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ ਜਾ ਰਹੀ ਹੈ।
- Download Babushahi App
-
-