ਲੁਧਿਆਣਾ ਪੁਲਿਸ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਮੀਟਿੰਗ ਕੀਤੀ
ਸੁਖਮਿੰਦਰ ਭੰਗੂ
ਲੁਧਿਆਣਾ 22 ਸਤੰਬਰ 2026- ਪੁਲਿਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ (IPS), ਅਡੀਸ਼ਨਲ ਪੁਲਿਸ ਕਮਿਸ਼ਨਰ ਰੂਪਿੰਦਰ ਸਿੰਘ (IPS), ਡੀ.ਸੀ.ਪੀ. ਸਿਟੀ ਆਲਮ ਵਿਜੈ ਸਿੰਘ (PPS) ਅਤੇ ਏ.ਡੀ.ਸੀ.ਪੀ. ਜ਼ੋਨ-1 ਸਮੀਰ ਵਰਮਾ (PPS) ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ।
ਇਸ ਲੜੀ ਤਹਿਤ ਸਹਾਇਕ ਪੁਲਿਸ ਕਮਿਸ਼ਨਰ (ਉੱਤਰੀ) ਕਿੱਕਰ ਸਿੰਘ (PPS) ਦੀ ਅਗਵਾਈ ਹੇਠ, ਥਾਣਾ ਬਸਤੀ ਜੋਧੇਵਾਲ ਦੇ ਮੁੱਖ ਅਫ਼ਸਰ ਸਮੇਤ ਇਲਾਕਾ ਵਿਸ਼ਨੂੰ ਨਗਰ (ਵਾਰਡ ਨੰਬਰ 06, ਰਾਹੋਂ ਰੋਡ, ਲੁਧਿਆਣਾ) ਵਿਖੇ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਵਿਲੇਜ ਡਿਫੈਂਸ ਕਮੇਟੀ (VDC) ਅਤੇ ਵਾਰਡ ਡਿਫੈਂਸ ਕਮੇਟੀ (WDC) ਦੇ ਮੈਂਬਰਾਂ ਤੋਂ ਇਲਾਵਾ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਹਾਜ਼ਰ ਮੈਂਬਰਾਂ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਤੇ ਦੁੱਖ-ਤਕਲੀਫ਼ਾਂ ਸੁਣੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' (Yudh Nasheyan Virudh) ਮੁਹਿੰਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਪੁਲਿਸ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।
- Download Babushahi App
-
-