SIR ਨੋਟਿਸ ਅਤੇ ਹੀਅਰਿੰਗ ਫੇਜ਼ ਦਾ ਕੰਮ ਨਿਰਧਾਰਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਦੀ ਹਦਾਇਤ
ਦਲਜੀਤ ਕੌਰ
ਸੰਗਰੂਰ, 21 ਸਤੰਬਰ, 2026: ਪੰਜਾਬ ਰਾਜ ਵਿੱਚ ਚੱਲ ਰਹੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ 2026 ਦੀ ਪ੍ਰਕਿਰਿਆ ਤਹਿਤ ਚੱਲ ਰਹੀਆਂ ਵੱਖ-ਵੱਖ ਮਿੱਤੀਬੱਧ ਗਤੀਵਿਧੀਆਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਪੰਜ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟਸ ਨਾਲ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੰਗਰੂਰ ਵਿਖੇ ਰੀਵਿਊ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਸਮੂਹ ਈ.ਆਰ.ਓਜ਼ ਨੂੰ ਐੱਸ.ਆਈ.ਆਰ 2026 ਗਤੀਵਿਧੀਆਂ ਤਹਿਤ ਚੱਲ ਰਹੇ ਦੂਜੇ ਪੜਾਅ ਤਹਿਤ ਨੋਟਿਸ ਅਤੇ ਹੀਅਰਿੰਗ ਫੇਜ਼ ਦਾ ਕੰਮ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਧਾਰਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ। ਚੋਣ ਹਲਕੇ ਵਾਰ ਆਸ.ਆਈ.ਆਰ. ਦੇ ਇਸ ਫੇਜ਼ ਅਧੀਨ ਪੈਂਡੈਂਸੀ ਕਲੀਅਰ ਕੀਤੇ ਜਾਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ ਸੰਗਰੂਰ ਅੰਕੁਰ ਮਹਿੰਦਰੂ, ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਲਹਿਰਾ, ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਸੁਨਾਮ, ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਧੂਰੀ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਸੰਗਰੂਰ ਤੋਂ ਇਲਾਵਾ ਚੋਣ ਤਹਿਸੀਲਦਾਰ ਸ਼੍ਰੀਮਤੀ ਪਰਮਜੀਤ ਕੌਰ ਸਮੇਤ ਚੋਣ ਸਟਾਫ ਹਾਜ਼ਰ ਸੀ।
- Download Babushahi App
-
-