Big Breaking: ED ਦੇ ਸਾਬਕਾ ਅਫ਼ਸਰ ਨਿਰੰਜਣ ਸਿੰਘ ਅਤੇ ਸਾਬਕਾ DSP ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ
Ravi Jakhu
ਚੰਡੀਗੜ੍ਹ, 23 ਸਤੰਬਰ 2026- ED ਦੇ ਸਾਬਕਾ ਅਫ਼ਸਰ ਨਿਰੰਜਣ ਸਿੰਘ ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋ ਗਏ ਹਨ। ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।
ਨਿਰੰਜਣ ਸਿੰਘ ED ਵਿੱਚ ਆਪਣੀ ਸੇਵਾ ਦੌਰਾਨ ਕਈ ਮਹੱਤਵਪੂਰਨ ਮਾਮਲਿਆਂ ਨਾਲ ਜੁੜੇ ਰਹੇ ਹਨ। ਉਨ੍ਹਾਂ ਦੇ ‘ਵਾਰਿਸ ਪੰਜਾਬ ਦੇ’ ਨਾਲ ਜੁੜਨ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਘਟਨਾ ਵਜੋਂ ਦੇਖਿਆ ਜਾ ਰਿਹਾ ਹੈ। ਉਧਰ, ਸਾਬਕਾ DSP ਬਲਵਿੰਦਰ ਸਿੰਘ ਸੇਖੋਂ ਦੇ ਸ਼ਾਮਲ ਹੋਣ ਨਾਲ ਵੀ ਸੰਗਠਨ ਦੀ ਸਰਗਰਮੀ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਮੌਕੇ ਆਗੂਆਂ ਵੱਲੋਂ ਸੰਗਠਨ ਦੀਆਂ ਗਤੀਵਿਧੀਆਂ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
- Download Babushahi App
-
-