ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਗੁਰਦਾਸਪੁਰ ਵੱਲੋ "ਸਵੱਛਤਾ ਹੀ ਸੇਵਾ" ਤਹਿਤ ਵਿਸ਼ੇਸ਼ ਸਫਾਈ ਮੁਹਿੰਮ ਆਰੰਭੀ
ਰੋਹਿਤ ਗੁਪਤਾ
ਗੁਰਦਾਸਪੁਰ, 29 ਸਤੰਬਰ
'ਸਵੱਛਤਾ ਹੀ ਸੇਵਾ' ਮੁਹਿੰਮ ਤਹਿਤ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਉਨ੍ਹਾ ਦੇ ਦਫਤਰ ਵੱਲੋਂ ਸਾਬਕਾ ਸੈਨਿਕਾਂ ਅਤੇ ਵੀਰ ਨਾਰੀਆਂ ਦੇ ਬੱਚਿਆਂ ਦੇ ਉਜਵਲ ਭੱਵਿਖ ਲਈ ਚਲਾਏ ਜਾ ਰਹੇ ਪ੍ਰੀਰਿਕਰੂਟਮੇਂਟ ਟ੍ਰੇਨਿੰਗ ਸੈਂਟਰ ਵਿੱਚ ਫੌਜ ਦੀ ਭਰਤੀ ਲਈ ਟ੍ਰੇਨਿੰਗ ਹਾਸ਼ਲ ਕਰ ਰਹੇ ਸਿੱਖਿਆਰਥੀਆਂ, ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਵਿੱਚ ਕੰਪਿਉਟਰ ਦੀ ਪੜਾਈ ਕਰ ਰਹੇ ਵਿਦਿਆਰਥੀਆਂ ਅਤੇ ਦਫਤਰ ਦੇ ਸਟਾਫ ਰਾਹੀਂ ਦਫਤਰ ਅਤੇ ਦਫਤਰ ਤੋਂ ਬਾਹਰ ਬਾਜ਼ਾਰ ਵਿੱਚ ਅਤੇ ਪਿੰਡਾਂ ਵਿੱਚ ਸਫਾਈ ਮੁਹਿੰਮ ਚਲਾਈ ਤੇ ਕਈ ਸਥਾਨਾ ਦੀ ਸਫਾਈ ਕੀਤੀ ਗਈ। ਦੇਸ਼ ਵੱਲੋਂ ਚਲਾਈ ਗਈ "ਸਵੱਛਤਾ ਹੀ ਸੇਵਾ" ਮੁਹਿੰਮ ਸਬੰਧੀ ਦਫਤਰ ਅੰਦਰ ਪੜਾਈ ਕਰ ਰਹੇ ਸਿਖਿਆਰਥੀਆਂ/ਵਿਦਿਆਰਥੀਆਂ ਨੂੰ ਉਨ੍ਹਾ ਦੇ ਟੀਚਰਾਂ ਨੇ ਵਿਸ਼ਥਾਰ ਪੂਰਬਕ ਜਾਣਕਾਰੀ ਦਿੱਤੀ।
ਇਸ ਮੌਕੇ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਆਮ ਪਬਲਿਕ ਨੂੰ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁਲੀਆਂ ਤੇ ਅਣਅਧਿਕਾਰਤ ਥਾਵਾਂ ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇੱਕਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਤ ਕੂੜੇ ਦਾਨਾ ਵਿੱਚ ਪਾਇਆ ਜਾਵੇ। ਉਨ੍ਹਾ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਅਤੇ ਨਿਪਟਾਰਾ ਕਰਨ ਨਾਲ ਹੀ ਸਾਫ-ਸੁਥਰਾ ਵਾਤਾਵਰਣ ਹਾਸਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਜਿਲ੍ਹਾ ਗੁਰਦਾਸਪੁਰ ਦੀ ਅਵਾਮ ਨੂੰ ਅਪੀਲ ਕੀਤੀ ਕਿ "ਸਵੱਛਤਾ ਹੀ ਸੇਵਾ" ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜਿਮੇਂਵਾਰੀ ਨਿਭਾਉਣ ਅਤੇ ਗੁਰਦਾਸਪੁਰ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਵਿੱਚ ਪ੍ਰਸ਼ਾਸ਼ਨ ਨਾਲ ਸਹਿਯੋਗ ਕਰਨ
- Download Babushahi App
-
-