ਚੰਡੀਗੜ੍ਹ ’ਚ ED ਦੀ ਵੱਡੀ ਕਾਰਵਾਈ, ਜਵੈਲਰੀ ਹਾਊਸਾਂ ਸਮੇਤ ਕਈ ਥਾਵਾਂ ’ਤੇ ਛਾਪੇ
ਚੰਡੀਗੜ੍ਹ, 30 ਸਤੰਬਰ 2026- ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਛਾਪੇਮਾਰੀ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਹਨ। ਸਵੇਰ ਤੋਂ ਹੀ ED ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਜਵੈਲਰੀ ਹਾਊਸਾਂ ਨਾਲ ਸਬੰਧਤ ਕਈ ਥਾਵਾਂ ’ਤੇ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ।
ਜਾਣਕਾਰੀ ਮੁਤਾਬਕ, ED ਦੀ ਕਾਰਵਾਈ ਸਿਰਫ਼ ਜਵੈਲਰੀ ਕਾਰੋਬਾਰ ਤੱਕ ਸੀਮਤ ਨਹੀਂ ਹੈ। ਇਸ ਤੋਂ ਪਹਿਲਾਂ ਵੀ ਜਾਂਚ ਏਜੰਸੀ ਵੱਲੋਂ TDI ਸਮੇਤ ਕਈ ਰੀਅਲ ਅਸਟੇਟ ਗਰੁੱਪਾਂ ਨਾਲ ਜੁੜੀਆਂ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਚੁੱਕੀ ਹੈ।
ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਗਮਾਡਾ ਦਫ਼ਤਰ ਤੋਂ ਇਲਾਵਾ ਚੰਡੀਗੜ੍ਹ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਕਈ ਹੋਰ ਥਾਵਾਂ ’ਤੇ ਵੀ ED ਦੀਆਂ ਟੀਮਾਂ ਪਹੁੰਚ ਚੁੱਕੀਆਂ ਹਨ। ਟੀਮਾਂ ਵੱਲੋਂ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੇ ਜਾਣ ਦੀ ਗੱਲ ਸਾਹਮਣੇ ਆ ਰਹੀ ਹੈ।
ਹਾਲਾਂਕਿ, ਇਨ੍ਹਾਂ ਛਾਪਿਆਂ ਸਬੰਧੀ ED ਵੱਲੋਂ ਅਜੇ ਤੱਕ ਕੋਈ ਵਿਸਥਾਰਪੂਰਵਕ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਨਾਲ ਜੁੜੀਆਂ ਹੋਰ ਜਾਣਕਾਰੀਆਂ ਸਪੱਸ਼ਟ ਹੋਣ ਦੀ ਸੰਭਾਵਨਾ ਹੈ।
- Download Babushahi App
-
-