ਪੋਸਟਮਾਰਟਮ ਤੋਂ ਬਾਅਦ ਮੈਡ ਸੰਧੂ ਪੰਜ ਤੱਤਾਂ 'ਚ ਲੀਨ; ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ
ਅੰਤਿਮ ਰਸਮਾਂ ਮੌਕੇ ਗਮਗੀਨ ਹੋਇਆ ਮਾਹੌਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ 4 ਸਤੰਬਰ 2026- ਅੰਮ੍ਰਿਤਸਰ ਵਿੱਚ ਬੀਤੇ ਕੱਲ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਇਨਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਦੁਖੀ ਹਿਰਦੇ ਨਾਲ ਪਰਿਵਾਰਕ ਮੈਂਬਰਾਂ ਅਤੇ ਕਰੀਬੀਆਂ ਨੇ ਮੈਡ ਸੰਧੂ ਨੂੰ ਅੰਤਮ ਵਿਦਾਇਗੀ ਦਿੱਤੀ।
ਇਸ ਮੌਕੇ ਮੈਡ ਸੰਧੂ ਦੇ ਪਰਿਵਾਰਿਕ ਮੈਂਬਰਾਂ ਸਣੇ ਜਾਣਕਾਰਾਂ ਦਾ ਰੋ ਰੋ ਕੇ ਬੁਰਾ ਹਾਲ ਸੀ। ਮੈਡ ਸੰਧੂ ਨੂੰ ਬੀਤੇ ਕਲ ਅੰਮ੍ਰਿਤਸਰ ਵਿੱਚ ਦੋ ਵਿਅਕਤੀਆਂ ਵੱਲੋਂ ਗੋਲੀਆਂ ਮਾਰੀਆਂ ਗਈਆਂ ਸਨ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਾਤਲ ਪੁਲਿਸ ਦੀ ਪਕੜ ਤੋਂ ਦੂਰ ਹਨ, ਪਰ ਪੁਲਿਸ ਦਾ ਦਾਅਵਾ ਹੈ ਕਿ ਜਲਦੀ ਹੀ ਉਹਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
- Download Babushahi App
-
-