BREAKING- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ, ਵੱਡੇ ਫੈਸਲਿਆਂ ਦੀ ਉਮੀਦ
Ravi Jakhu
ਚੰਡੀਗੜ੍ਹ, 4 ਅਕਤੂਬਰ 2026: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ 5 ਅਕਤੂਬਰ, ਸੋਮਵਾਰ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵਿਖੇ ਬੁਲਾਈ ਗਈ ਹੈ। ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਕਈ ਅਹਿਮ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਅਤੇ ਸੂਬੇ ਦੇ ਪ੍ਰਸ਼ਾਸਨ ਨਾਲ ਜੁੜੇ ਕੁਝ ਮਹੱਤਵਪੂਰਨ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ਨੂੰ ਲੈ ਕੇ ਵੀ ਕੈਬਨਿਟ ਵਿੱਚ ਚਰਚਾ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ।
ਅਕਤੂਬਰ ਮਹੀਨੇ ਵਿੱਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਵੀ ਸਰਕਾਰ ਵੱਲੋਂ ਲੋਕਾਂ ਅਤੇ ਮੁਲਾਜ਼ਮਾਂ ਨਾਲ ਸਬੰਧਤ ਕੁਝ ਐਲਾਨ ਕੀਤੇ ਜਾਣ ਦੀਆਂ ਉਮੀਦਾਂ ਹਨ।
- Download Babushahi App
-
-