ਜਗਰਾਓਂ ਦੇ ਕੋਠੇ ਖੰਜੂਰਾ, ਮਾਈ ਜੀਨਾ ਤੇ ਗਾਂਧੀ ਨਗਰ ’ਚ ਪੁਲਿਸ ਦਾ ਸਰਚ ਅਭਿਆਨ, ਨਸ਼ਾ ਤਸਕਰਾਂ ਨੂੰ ਸਖ਼ਤ ਕਾਰਵਾਈ ਦੀ ਚਿਤਾਵਨੀ
ਜਗਰਾਉਂ (ਦੀਪਕ ਜੈਨ )
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਨਸ਼ਾ ਤਸਕਰਾਂ ਅਤੇ ਸ਼ੱਕੀ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਜਗਰਾਉਂ ਦੇ ਵੱਖ-ਵੱਖ ਹੌਟ ਸਪਾਟ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਗਿਆ। ਇਹ ਅਭਿਆਨ ਐਸਐਸਪੀ ਡਾ. ਅੰਕੁਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸਪੀ ਸੰਜੀਵ ਕੁਮਾਰ ਅਤੇ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਵਿੱਚ ਚਲਾਇਆ ਗਿਆ। ਪੁਲਿਸ ਟੀਮਾਂ ਵੱਲੋਂ ਜਗਰਾਉਂ ਦੇ ਕੋਠੇ ਖੰਜੂਰਾ , ਮੁਹੱਲਾ ਮਾਈ ਜੀਨਾ, ਗਾਂਧੀ ਨਗਰ ਸਮੇਤ ਹੋਰ ਸ਼ੱਕੀ ਇਲਾਕਿਆਂ ਵਿੱਚ ਪਹੁੰਚ ਕੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ।
ਇਸ ਦੌਰਾਨ ਪੁਲਿਸ ਨੇ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਇਕੱਠੀ ਕਰਨ ਅਤੇ ਨਸ਼ਾ ਤਸਕਰੀ ’ਤੇ ਰੋਕ ਲਗਾਉਣ ਦੇ ਮਕਸਦ ਨਾਲ ਤਲਾਸ਼ੀ ਅਭਿਆਨ ਚਲਾਇਆ। ਇਸ ਮੌਕੇ ਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਨੌਜਵਾਨ ਪੀੜ੍ਹੀ ਨੂੰ ਬਚਾਉਣਾ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਲਈ ਸਮੇਂ-ਸਮੇਂ ’ਤੇ ਸ਼ੱਕੀ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਏ ਜਾ ਰਹੇ ਹਨ।ਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਨਸ਼ਿਆਂ ਦਾ ਖਾਤਮਾ ਪੁਲਿਸ ਦੀ ਮੁੱਖ ਤਰਜੀਹ ਹੈ ਅਤੇ ਇਸ ਮਕਸਦ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਜਗਰਾਉਂ ਦੇ ਨਸ਼ਾ ਪ੍ਰਭਾਵਿਤ ਅਤੇ ਸ਼ੱਕੀ ਇਲਾਕਿਆਂ ਵਿੱਚ ਸਰਚ ਅਭਿਆਨ ਚਲਾ ਕੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਨਸ਼ਾ ਤਸਕਰੀ ਸਬੰਧੀ ਕਿਸੇ ਵੀ ਜਾਣਕਾਰੀ ਨੂੰ ਪੁਲਿਸ ਤੱਕ ਪਹੁੰਚਾਉਣ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਪੁਲਿਸ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਨਸ਼ਿਆਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
- Download Babushahi App
-
-