ਪਰਮਿੰਦਰ ਝੋਟਾ ਦੇ ਹੱਕ 'ਚ ਮਾਨਸਾ ਪਹੁੰਚਣ ਤੋਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਘਰਾਂ 'ਚ ਡਿਟੇਨ
ਰੋਹਿਤ ਗੁਪਤਾ, ਗੁਰਦਾਸਪੁਰ
ਨਸ਼ੇ ਖਿਲਾਫ ਆਵਾਜ਼ ਚੁੱਕਣ ਵਾਲੇ ਪਰਮਿੰਦਰ ਸਿੰਘ ਝੋਟਾ ਦਾ ਕੱਲ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਦੇ ਹੱਕ ਵਿੱਚ ਲਗਾਤਾਰ ਜਥੇਬੰਦੀਆਂ ਮਾਨਸਾ ਵੱਲ ਨੂੰ ਕੂਚ ਕਰ ਰਹੀਆਂ ਹਨ
ਅੱਜ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀਆਂ ਦੇ ਆਗੂਆਂ ਨੇ ਵੀ ਗੁਰਦਾਸਪੁਰ ਤੋਂ ਮਾਨਸਾ ਪਹੁੰਚਣਾ ਸੀ ਤਾਂ ਜੋ ਪਰਮਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਜਾ ਸਕੇ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸਤਿੰਦਰਜੀਤ ਸਿੰਘ ਨੂੰ ਘਰ ਵਿੱਚ ਹੀ ਡਿਟੇਨ ਕਰ ਲਿਆ ।
ਉਹਨਾਂ ਕਿਹਾ ਕਿ ਪੰਜਾਬ ਦੇ ਵਿੱਚ ਲਗਾਤਾਰ ਨਸ਼ਾ ਵੱਧਦਾ ਜਾ ਰਿਹਾ ਹੈ ਅਤੇ ਨਸ਼ੇ ਖਿਲਾਫ ਬੋਲਣ ਵਾਲਿਆਂ ਨੂੰ ਗੋਲੀਆਂ ਮਾਰ ਦਿੱਤੀਆਂ ਜਾਂਦੀਆਂ ਹਨ। ਉਹਨਾਂ ਕਿਹਾ ਕਿ ਮੈਡੀਕਲ ਸਟੋਰਾਂ ਤੇ ਵੀ ਨਸ਼ਾ ਵਿਕ ਰਿਹਾ ਹੈ ਉਹ ਵੀ ਬੰਦ ਹੋਣਾ ਚਾਹੀਦਾ ਹੈ। ਅਤੇ ਉਹ ਪੰਜਾਬ ਬੰਦ ਦਾ ਵੀ ਸਮਰਥਨ ਕਰਨਗੇ।
- Download Babushahi App
-
-