ਪਰਵਿੰਦਰ ਝੋਟਾ ਕਤਲ :ਦੋਸ਼ੀਆਂ ਤੇ ਸਿਆਸੀ ਸਰਪ੍ਰਸਤਾਂ ਖਿਲਾਫ ਕਾਰਵਾਈ ਦੀ ਮੰਗ
ਅਸ਼ੋਕ ਵਰਮਾ
ਬਠਿੰਡਾ 15 ਅਕਤੂਬਰ 2026: ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਕੱਲ ਮਾਨਸਾ ਵਿੱਚ ਨਸ਼ਿਆਂ ਵਿਰੁੱਧ ਅਵਾਜ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਸ਼ਰੇਆਮ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦੀ ਸਖਤ ਸ਼ਬਦਾ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਹੈ ਕਿ ਕਤਲ ਦੇ ਦੋਸ਼ੀਆਂ ਤੇ ਸਿਆਸੀ ਸਰਪਰਤਾਂ ਨੂੰ ਫੌਰੀ ਤੌਰ 'ਤੇ ਗ੍ਰਿਫਤਾਰ ਕੀਤਾ ਜਾਵੇ। ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਤੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਨੇ ਜ਼ਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 'ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਸਰਕਾਰੀ ਮੁਹਿੰਮ ਨਸ਼ਿਆਂ ਵਿਰੁੱਧ ਹੋਣ ਦੀ ਬਜਾਏ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲੇ ਅਤੇ ਇਸ ਨੂੰ ਰੋਕਣ ਵਾਲੇ ਵਿਅਕਤੀਆਂ ਵਿਰੁੱਧ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਅੰਦਰ ਚਿੱਟੇ ਅਤੇ ਹੋਰ ਨਸ਼ਿਆਂ ਦੇ ਥੋਕ ਪੱਧਰ ਦੇ ਵਪਾਰੀ, ਕਾਰੋਬਾਰੀ ਸਰਕਾਰ ਦੀ ਛਤਰ ਛਾਇਆ ਹੇਠ ਸ਼ਰੇਆਮ ਨਸ਼ਿਆਂ ਦਾ ਵਪਾਰ ਵੱਡੀ ਪੱਧਰ 'ਤੇ ਚਲਾ ਰਹੇ ਹਨ।
ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਅੰਦਰ ਮਾਵਾਂ ਦੇ ਨੌਜਵਾਨ ਪੁੱਤਰ ਮੌਤ ਦੇ ਪੰਜਿਆਂ ਵਿੱਚ ਜਾ ਰਹੇ ਹਨ। ਮਜ਼ਦੂਰ ਆਗੂਆ ਨੇ ਕਿਹਾ ਹੈ ਕਿ ਨਸ਼ੇ ਦੇ ਵਪਾਰੀ ਅਤੇ ਉਹਨਾਂ ਦੇ ਸਿਆਸੀ ਸਰਪ੍ਰਸਤ ਆਏ ਦਿਨ ਮਾਲਾਮਾਲ ਹੋ ਰਹੇ ਹਨ ਅਤੇ ਉਹਨਾਂ ਦੀਆਂ ਜਾਇਦਾਦਾਂ ਵਿੱਚ ਅੰਤਾਂ ਦੇ ਵਾਧਾ ਹੋ ਰਹੇ। ਇਹ ਸਾਰਾ ਕੁਝ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਮਿਲੀ ਭੁਗਤ ਨਾਲ ਚੱਲ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਜਵਾਨੀ ਨੂੰ ਨਸ਼ਿਆਂ ਦੀ ਬਿਮਾਰੀ ਤੋਂ ਬਚਾਉਣ ਖਾਤਰ ਪੰਜਾਬ ਅੰਦਰ ਨਸਿਆ ਦੇ ਥੋਕ ਵਪਾਰੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਦੀਆਂ ਨਸ਼ੇ ਸਬੰਧੀ ਚਲਦੀਆਂ ਸਾਰੀਆਂ ਸਪਲਾਈ ਲਾਈਨਾਂ ਸਖਤੀ ਨਾਲ ਬੰਦ ਕੀਤੀਆਂ ਜਾਣ। ਨਸ਼ੇ ਵਿਚ ਸਾਮਲ ਪੁਲਿਸ ਅਧਿਕਾਰੀਆਂ ਤੇ ਸਿਆਸਤਦਾਨਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਮਜ਼ਦੂਰ ਆਗੂਆਂ ਨੇ ਕੱਲ 15 ਅਕਤੂਬਰ ਨੂੰ ਪੰਜਾਬ ਅੰਦਰ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬ ਬੰਦ ਹਮਾਇਤ ਦਾ ਐਲਾਨ ਕੀਤਾ
- Download Babushahi App
-
-