ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਾਨ ਸਰਕਾਰ ਵਚਨਬੱਧ: ਬੱਬੀ ਬਾਦਲ
ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਸਹੂਲਤਾਂ ਸਰਕਾਰ ਦੀਆਂ ਮੁੱਖ ਤਰਜੀਹਾਂ
ਗੁਰਪ੍ਰੀਤ ਸਿੰਘ ਜਖਵਾਲੀ
ਫ਼ਤਹਿਗੜ੍ਹ ਸਾਹਿਬ 14 ਅਕਤੂਬਰ 2026:- ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਤੇ ਸੀਨੀਅਰ ਆਗੂ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਯਤਨਸ਼ੀਲ ਹੈ। ਉਹ ਆਪਣੇ ਗ੍ਰਹਿ ਵਿਖੇ ਨਾਸ਼ਾ ਦੇ ਜਨਰਲ ਸਕੱਤਰ ਪੰਜਾਬ ਸ. ਸੁਰਿੰਦਰ ਸਿੰਘ ਧਤੌਂਦਾ ਨਾਲ ਗੱਲਬਾਤ ਕਰਦਿਆਂ ਪ੍ਰੈੱਸ ਰਿਲੀਜ਼ ਰਾਹੀਂ ਆਪਣੇ ਵਿਚਾਰ ਸਾਂਝੇ ਕਰ ਰਹੇ ਸਨ।
ਸ. ਬੱਬੀ ਬਾਦਲ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦੇਣ, ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਅਤੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦੀ ਮੁਰੰਮਤ ਵਰਗੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਨੂੰ ਘਟਾਉਣ ਲਈ ਨਿਯਮਤ ਭਰਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਡਾਂ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਵੀ ਕੀਤੀ ਜਾ ਰਹੀ ਹੈ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਸਰਕਾਰ ਵੱਲੋਂ ਯਤਨ ਜਾਰੀ ਰਹਿਣਗੇ।
ਇਸ ਮੌਕੇ ਸਰਪੰਚ ਪਰਮਜੀਤ ਸਿੰਘ ਰਿਊਨਾ ਨੀਵਾਂ ਅਤੇ ਮਾਸਟਰ ਜਸਵਿੰਦਰ ਸਿੰਘ ਰਿਊਨਾ ਭੋਲਾ ਵੀ ਹਾਜ਼ਰ ਸਨ।
- Download Babushahi App
-
-