ਪੰਜਾਬ ਪੁਲਿਸ ਦੇ ਮੁਲਾਜ਼ਮਾਂ ਕੋਲੋਂ ਹੈਰੋਇਨ ਮਿਲਣਾ ਸਭ ਤੋਂ ਖ਼ਤਰਨਾਕ- ਅਮਿਤ ਸ਼ਾਹ (ਵੇਖੋ ਵੀਡੀਓ)
Babushahi Network
ਲੁਧਿਆਣਾ/ਚੰਡੀਗੜ੍ਹ, 20 ਅਕਤੂਬਰ: ਪੰਜਾਬ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਬਿਆਨ ਵਿੱਚ ਪੁਲਿਸ ਮੁਲਾਜ਼ਮਾਂ ਦੀ ਕਥਿਤ ਸ਼ਮੂਲੀਅਤ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ਿਆਂ ਨਾਲ ਜੁੜੇ ਮਾਮਲਿਆਂ ਵਿੱਚ ਪੁਲਿਸ ਦੇ ਮੁਲਾਜ਼ਮ ਵੀ ਫੜੇ ਜਾਂਦੇ ਹਨ ਅਤੇ ਕੁਝ ਮਾਮਲਿਆਂ ਵਿੱਚ ਉਨ੍ਹਾਂ ਕੋਲੋਂ 10 ਤੋਂ 12 ਕਿਲੋਗ੍ਰਾਮ ਤੱਕ ਹੈਰੋਇਨ ਬਰਾਮਦ ਹੋਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਸ਼ਾਹ ਨੇ ਕਿਹਾ ਕਿ, ਪੁਲਿਸ ਮੁਲਾਜ਼ਮਾਂ ਕੋਲੋਂ ਹੈਰੋਇਨ ਵਰਗਾ ਨਸ਼ਾ ਮਿਲਣਾ ਬੇਹੱਦ ਖ਼ਤਰਨਾਕ ਵਰਤਾਰਾ ਹੈ। ਉਨ੍ਹਾਂ ਕਿਹਾ, ਜਦੋਂ ਸੁਰੱਖਿਆ ਕਰਨ ਵਾਲੀ ਫੋਰਸ ਹੀ ਨਸ਼ੇ ਵਿੱਚ ਗ੍ਰਸਤ ਹੋ ਜਾਵੇਗੀ ਤਾਂ, ਸੂਬੇ ਦਾ ਭਲਾ ਕਿਵੇਂ ਹੋਵੇਗਾ?
ਉਨ੍ਹਾਂ ਕਿਹਾ ਕਿ ਜੇਕਰ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣਾ ਹੈ ਤਾਂ ਇਸ ਵਿੱਚ ਸ਼ਾਮਲ ਹਰ ਵਿਅਕਤੀ ਵਿਰੁੱਧ ਬਿਨਾਂ ਕਿਸੇ ਪੱਖਪਾਤ ਦੇ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਦਾ ਵਿਰੋਧ ਕਰਨ ਵਾਲੇ ਲੋਕਾਂ ਨੂੰ ਜਾਨਾਂ ਗੁਆਉਣੀਆਂ ਪੈ ਰਹੀਆਂ ਹਨ ਜਾਂ ਉਹ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਰਹੇ ਹਨ। ਇਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਦੇ ਜ਼ਿੰਮੇਵਾਰ ਆਗੂਆਂ ਦੀ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ।
- Download Babushahi App
-
-