ਪਰਮਿੰਦਰ ਸਿੰਘ ਝੋਟਾ ਕੇਸ 'ਚ ਪਿਤਾ ਭੀਮ ਸਿੰਘ ਨੇ SSP ਮਾਨਸਾ ਦੀ ਕਾਰਗੁਜ਼ਾਰੀ 'ਤੇ ਚੁੱਕੇ ਸਵਾਲ
ਤੁਰੰਤ ਤਬਾਦਲੇ ਦੀ ਕੀਤੀ ਮੰਗ
Prab
ਮਾਨਸਾ, 24 ਅਕਤੂਬਰ 2026: ਇਸ ਵੇਲੇ ਦੀ ਇੱਕ ਵੱਡੀ ਖ਼ਬਰ ਮਾਨਸਾ ਤੋਂ ਸਾਹਮਣੇ ਆ ਰਹੀ ਹੈ। ਪਰਮਿੰਦਰ ਸਿੰਘ ਝੋਟਾ ਕੇਸ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਭੀਮ ਸਿੰਘ ਨੇ ਮਾਨਸਾ ਦੇ SSP ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ SSP ਮਾਨਸਾ ਦਾ ਤੁਰੰਤ ਤਬਾਦਲਾ ਕਰਨ ਦੀ ਮੰਗ ਕੀਤੀ ਹੈ।
ਭੀਮ ਸਿੰਘ ਵੱਲੋਂ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਇਹ ਮਾਮਲਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ ਹੈ। ਪਰਿਵਾਰ ਲਗਾਤਾਰ ਇਸ ਕੇਸ ਵਿੱਚ ਇਨਸਾਫ਼ ਦੀ ਮੰਗ ਕਰ ਰਿਹਾ ਹੈ ਅਤੇ ਹੁਣ SSP ਦੇ ਕੰਮਕਾਜ ਨੂੰ ਲੈ ਕੇ ਵੀ ਉਨ੍ਹਾਂ ਦੀ ਨਾਰਾਜ਼ਗੀ ਸਾਹਮਣੇ ਆਈ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਪਰਿਵਾਰ ਦੀ ਇਸ ਮੰਗ 'ਤੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਉੱਚ ਅਧਿਕਾਰੀ ਕੀ ਕਾਰਵਾਈ ਕਰਦੇ ਹਨ ਅਤੇ ਕੀ SSP ਮਾਨਸਾ ਦੇ ਤਬਾਦਲੇ ਨੂੰ ਲੈ ਕੇ ਕੋਈ ਫ਼ੈਸਲਾ ਲਿਆ ਜਾਂਦਾ ਹੈ ਜਾਂ ਨਹੀਂ।
- Download Babushahi App
-
-