Good News: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA 'ਚ 3% ਵਾਧਾ
ਕੇਂਦਰ ਸਰਕਾਰ ਦਾ ਵੱਡਾ ਫੈਸਲਾ: ਕੇਂਦਰੀ ਕਰਮਚਾਰੀਆਂ ਦਾ ਡੀਏ (DA) 60% ਤੋਂ ਵਧ ਕੇ ਹੋਇਆ 63%, ਅਗਲੀ ਤਨਖਾਹ ਨਾਲ ਮਿਲੇਗਾ ਬਕਾਇਆ
ਨਵੀਂ ਦਿੱਲੀ 28 ਅਕਤੂਬਰ 2026- ਕੇਂਦਰ ਸਰਕਾਰ ਨੇ ਦੇਸ਼ ਦੇ ਲੱਖਾਂ ਕੇਂਦਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਦਿਵਾਲੀ ਦੇ ਤਿਉਹਾਰ ਦਾ ਵੱਡਾ ਤੋਹਫ਼ਾ ਦਿੱਤਾ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ (ਕੈਬਨਿਟ) ਦੀ ਅਹਿਮ ਬੈਠਕ ਵਿੱਚ ਕੇਂਦਰੀ ਕਰਮਚਾਰੀਆਂ ਲਈ ਮਹਿੰਗਾਈ ਭੱਤੇ (DA) ਅਤੇ ਪੈਨਸ਼ਨਰਾਂ ਲਈ ਮਹਿੰਗਾਈ ਰਾਹਤ (DR) ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਕੈਬਨਿਟ ਬੈਠਕ ਵਿੱਚ ਲਏ ਗਏ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 3 ਫ਼ੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਵਾਧੇ ਤੋਂ ਬਾਅਦ ਹੁਣ ਕਰਮਚਾਰੀਆਂ ਦਾ ਮਹਿੰਗਾਈ ਭੱਤਾ 60 ਫ਼ੀਸਦੀ ਤੋਂ ਵਧ ਕੇ 63 ਫ਼ੀਸਦੀ ਹੋ ਜਾਵੇਗਾ। ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਵਿੱਚ ਕੀਤੀ ਗਈ ਇਸ ਵਾਧੇ ਦੀ ਬਦੌਲਤ ਕੇਂਦਰ ਸਰਕਾਰ ਦੇ ਖਜ਼ਾਨੇ 'ਤੇ ਸਾਲਾਨਾ ਲਗਭਗ 10,016 ਕਰੋੜ ਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ।
ਕੇਂਦਰੀ ਮੁਲਾਜ਼ਮਾਂ ਦਾ ਇਹ ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2026 ਤੋਂ ਲਾਗੂ ਮੰਨਿਆ ਜਾਵੇਗਾ। ਇਸ ਦਾ ਮਤਲਬ ਹੈ ਕਿ ਜੁਲਾਈ ਤੋਂ ਲੈ ਕੇ ਹੁਣ ਤੱਕ ਦਾ ਬਕਾਇਆ (ਏਰੀਅਰ) ਕਰਮਚਾਰੀਆਂ ਨੂੰ ਉਨ੍ਹਾਂ ਦੀ ਆਉਣ ਵਾਲੀ ਅਗਲੀ ਤਨਖਾਹ ਦੇ ਨਾਲ ਜੋੜ ਕੇ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੇ ਰਹਿਣ-ਸਹਿਣ ਅਤੇ ਦਿਨ-ਬ-ਦਿਨ ਵਧ ਰਹੀ ਮਹਿੰਗਾਈ ਦੇ ਅਸਰ ਨੂੰ ਘੱਟ ਕਰਨ ਲਈ ਸਾਲ ਵਿੱਚ ਦੋ ਵਾਰ (ਆਮ ਤੌਰ 'ਤੇ ਜਨਵਰੀ ਅਤੇ ਜੁਲਾਈ ਵਿੱਚ) ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਦੀਆਂ ਦਰਾਂ ਵਿੱਚ ਸੋਧ ਕਰਦੀ ਹੈ।
- Download Babushahi App
-
-