ਕਾਲਕਾ ਵੱਲੋਂ ‘ਮਨ ਕੀ ਬਾਤ’ ਚਿੱਤਰਕਲਾ ਪ੍ਰਦਰਸ਼ਨੀ ਦੇ ਉਪਰਾਲੇ ਦੀ ਸ਼ਲਾਘਾ
ਨਵੀਂ ਦਿੱਲੀ 29 ਅਕਤੂਬਰ,2026 (ਮਨਮੋਹਨ ਸਿੰਘ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਪੰਜਾਬੀ ਸੰਗਠਨ ਵੱਲੋਂ ਕਰਵਾਏ ‘ਮਨ ਕੀ ਬਾਤ’ ਚਿੱਤਰਕਲਾ ਪ੍ਰਦਰਸ਼ਨੀ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੁਭਾਗ ਪ੍ਰਾਪਤ ਹੋਇਆ। ਇਹ ਪ੍ਰਦਰਸ਼ਨੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ 25 ਸਾਲਾਂ ਦੇ ਵਿਲੱਖਣ ਜਨਤਕ ਜੀਵਨ ਅਤੇ ਲੋਕ ਸੇਵਾ ਦੇ ਸਫ਼ਰ ਨੂੰ ਸਮਰਪਿਤ ਸੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਇਸ ਵਿਸ਼ੇਸ਼ ਸਮਾਰੋਹ ਵਿੱਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੇ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ
ਦੇ ਜਨਤਕ ਜੀਵਨ, ਭਾਰਤ ਦੇਸ਼ ਪ੍ਰਤੀ ਸਮਰਪਣ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਕਲਾਤਮਕ ਢੰਗ ਨਾਲ ਦਰਸਾਉਣ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ।
ਉਨ੍ਹਾਂ ਇਸ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਪ੍ਰਦਾਨ ਕਰਨ ਲਈ ਰਾਜ ਸਭਾ ਮੈਂਬਰ ਅਤੇ ਵਿਸ਼ਵ ਪੰਜਾਬੀ ਸੰਗਠਨ ਦੇ ਕੌਮਾਂਤਰੀ ਪ੍ਰਧਾਨ ਡਾ. ਵਿਕਰਮਜੀਤ ਸਿੰਘ ਸਾਹਨੀ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਦੇਸ਼ ਦੀਆਂ ਪ੍ਰਾਪਤੀਆਂ, ਲੋਕ ਸੇਵਾ ਦੀ ਭਾਵਨਾ ਅਤੇ ਰਾਸ਼ਟਰੀ ਵਿਕਾਸ ਦੇ ਸਫ਼ਰ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਲਾ ਰਾਹੀਂ ਸਮਾਜ ਨੂੰ ਸਕਾਰਾਤਮਕ ਸੰਦੇਸ਼ ਦੇਣ ਵਿੱਚ ਮਹਤਵਪੂਰਨ ਭੂਮਿਕਾ ਨਿਭਾਉਂਦੇ ਹਨ।
- Download Babushahi App
-
-