ਵੱਡੀ ਖ਼ਬਰ: DA ਬਾਰੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ- ਹਾਈਕੋਰਟ ਦੇ ਹੁਕਮਾਂ 'ਤੇ ਲਾਇਆ ਲਾਇਆ ਸਟੇਅ
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਦਾ ਆਦੇਸ਼, 1 ਦਸੰਬਰ ਤੱਕ ਪਲਾਨ ਦਿਓ ਕਿ ਅਤੇ 31 ਮਾਰਚ ਤੱਕ ਪੂਰਾ ਡੀ.ਏ. ਰਿਲੀਜ਼ ਕਰੋ
Babushahi Network
ਚੰਡੀਗੜ੍ਹ, 5 ਨਵੰਬਰ 2026: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਹਿਮ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਦਿੱਤੇ ਗਏ ਹੁਕਮਾਂ ’ਤੇ ਸਟੇਅ ਲਗਾ ਦਿੱਤਾ ਹੈ।
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਸਬੰਧੀ ਆਪਣੀ ਯੋਜਨਾ ਪੇਸ਼ ਕਰਨ ਲਈ 1 ਦਸੰਬਰ ਤੱਕ ਦਾ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਰਕਾਰ ਨੂੰ 31 ਮਾਰਚ ਤੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਕਾਇਆ ਡੀ.ਏ. ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਫੈਸਲੇ ਨਾਲ ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਨਜ਼ਰਾਂ ਹੁਣ ਸੂਬਾ ਸਰਕਾਰ ਦੇ ਅਗਲੇ ਕਦਮ ’ਤੇ ਟਿਕ ਗਈਆਂ ਹਨ। ਲੰਬੇ ਸਮੇਂ ਤੋਂ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਲਈ ਇਹ ਮਾਮਲਾ ਕਾਫ਼ੀ ਅਹਿਮ ਬਣਿਆ ਹੋਇਆ ਹੈ।
ਹੁਣ ਦੇਖਣਾ ਹੋਵੇਗਾ ਕਿ ਪੰਜਾਬ ਸਰਕਾਰ 1 ਦਸੰਬਰ ਨੂੰ ਸੁਪਰੀਮ ਕੋਰਟ ਸਾਹਮਣੇ ਕੀ ਯੋਜਨਾ ਪੇਸ਼ ਕਰਦੀ ਹੈ ਅਤੇ ਬਕਾਇਆ ਡੀ.ਏ. ਦੀ ਅਦਾਇਗੀ ਕਿਵੇਂ ਯਕੀਨੀ ਬਣਾਈ ਜਾਂਦੀ ਹੈ।
- Download Babushahi App
-
-