ਕਾਂਗਰਸੀ ਆਗੂ ਬਰਿੰਦਰ ਢਿੱਲੋਂ ਖ਼ਿਲਾਫ਼ ਚੰਡੀਗੜ੍ਹ ਪੁਲਿਸ ਨੇ ਕੀਤੀ FIR ਦਰਜ: ਕਾਂਗਰਸ ਭਵਨ 'ਚ ਹੋਈ ਮਾਰਕੁੱਟ ਦਾ ਮਾਮਲਾ ਪਹੁੰਚਿਆ ਥਾਣੇ
Ravi Jakhu
ਚੰਡੀਗੜ੍ਹ, 5 ਨਵੰਬਰ, 2026: ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਪਿਛਲੇ ਦਿਨੀਂ ਹੋਈ ਤਕਰਾਰ ਅਤੇ ਮਾਰਕੁੱਟ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਖ਼ਿਲਾਫ਼ ਐੱਫ.ਆਈ.ਆਰ. (FIR) ਦਰਜ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਭਵਨ ਵਿੱਚ ਪਾਰਟੀ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਹੋਈ ਕਿਹਾ-ਸੁਣੀ ਅਤੇ ਮਾਰਕੁੱਟ ਦੇ ਦੋਸ਼ਾਂ ਹੇਠ ਪੁਲਿਸ ਨੇ ਇਹ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਹੈ।
Click for detail https://drive.google.com/file/d/1Nje9KK-BGHfYY0rCw9NnzBoJgfdQGz4Q/view?usp=sharing
- Download Babushahi App
-
-