ਸੂਬਾ ਪੱਧਰੀ ਨੈੱਟਬਾਲ ਖੇਡਾਂ: ਖਿਆਲਾ ਕਲਾਂ ਵਿੰਗ ਮਾਨਸਾ ਸਮੇਤ ਚਾਰ ਟੀਮਾਂ ਸੈਮੀਫਾਈਨਲ ਵਿੱਚ ਪੁੱਜੀਆਂ
ਅੰਡਰ-17 ਕੁੜੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਨੇ ਦਿਖਾਇਆ ਸ਼ਾਨਦਾਰ ਖੇਡ ਹੁਨਰ, ਕੁਆਰਟਰ ਫਾਈਨਲ ਵਿੱਚ ਹੋਏ ਫਸਵੇਂ ਮੁਕਾਬਲੇ
ਅਸ਼ੋਕ ਵਰਮਾ
ਮਾਨਸਾ: 11 ਨਵੰਬਰ 2026 :ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰੀਮਤੀ ਨੀਲਮ ਰਾਣੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਈਆਂ ਜਾ ਰਹੀਆਂ 70ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਨੈੱਟਬਾਲ ਅੰਡਰ-17 ਕੁੜੀਆਂ ਦੇ ਮੁਕਾਬਲਿਆਂ ਦੇ ਦੂਜੇ ਦਿਨ ਖਿਡਾਰਨਾਂ ਵਿਚਕਾਰ ਬੇਹੱਦ ਦਿਲਚਸਪ ਅਤੇ ਫਸਵੇਂ ਮੁਕਾਬਲੇ ਦੇਖਣ ਨੂੰ ਮਿਲੇ। ਵੱਖ-ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜਿੱਤ ਲਈ ਜ਼ੋਰ ਲਾਇਆ। ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਲੱਧੜ ਨੇ ਦੱਸਿਆ ਕਿ ਲੀਗ ਮੁਕਾਬਲਿਆਂ ਵਿੱਚ ਸੰਗਰੂਰ ਨੇ ਹੁਸ਼ਿਆਰਪੁਰ ਨੂੰ, ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਗੁਰਦਾਸਪੁਰ ਨੂੰ, ਮੋਗਾ ਨੇ ਤਰਨਤਾਰਨ ਨੂੰ, ਮਾਨਸਾ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ, ਖਿਆਲਾ ਕਲਾਂ ਵਿੰਗ ਮਾਨਸਾ ਨੇ ਲੁਧਿਆਣਾ ਨੂੰ, ਮਲੇਰਕੋਟਲਾ ਨੇ ਫਾਜ਼ਿਲਕਾ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ ਨੂੰ, ਬਠਿੰਡਾ ਨੇ ਗੁਰਦਾਸਪੁਰ ਨੂੰ, ਮੋਗਾ ਨੇ ਰੂਪਨਗਰ ਨੂੰ ਅਤੇ ਫਰੀਦਕੋਟ ਨੇ ਮਾਨਸਾ ਨੂੰ ਹਰਾਇਆ।
ਇਸੇ ਤਰ੍ਹਾਂ ਪ੍ਰੀ-ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਸੰਗਰੂਰ ਨੇ ਮੋਗਾ ਨੂੰ, ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਰੂਪਨਗਰ ਨੂੰ, ਲੁਧਿਆਣਾ ਨੇ ਫਰੀਦਕੋਟ ਨੂੰ ਅਤੇ ਮਲੇਰਕੋਟਲਾ ਨੇ ਮਾਨਸਾ ਨੂੰ ਹਰਾ ਕੇ ਅਗਲੇ ਦੌਰ ਵਿੱਚ ਜਗ੍ਹਾ ਬਣਾਈ। ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਖਿਆਲਾ ਕਲਾਂ ਵਿੰਗ ਮਾਨਸਾ ਨੇ ਸੰਗਰੂਰ ਨੂੰ, ਬਰਨਾਲਾ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਨੂੰ, ਸ੍ਰੀ ਮੁਕਤਸਰ ਸਾਹਿਬ ਨੇ ਲੁਧਿਆਣਾ ਨੂੰ ਅਤੇ ਮਲੇਰਕੋਟਲਾ ਨੇ ਬਠਿੰਡਾ ਨੂੰ ਮਾਤ ਦੇ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ।ਇਸ ਮੌਕੇ ਲੈਕਚਰਾਰ ਸ਼ਮਸ਼ੇਰ ਸਿੰਘ, ਵਿਨੋਦ ਕੁਮਾਰ, ਸੁਖਵੀਰ ਸਿੰਘ ਫਤਿਹਗੜ੍ਹ ਸਾਹਿਬ, ਭੁਪਿੰਦਰ ਸਿੰਘ ਤੱਗੜ, ਹਰਜੀਤ ਸਿੰਘ, ਰਾਜਵੀਰ ਮੋਦਗਿੱਲ, ਬਲਵਿੰਦਰ ਸਿੰਘ, ਪਾਲਾ ਸਿੰਘ, ਬੂਟਾ ਸਿੰਘ, ਬਲਦੇਵ ਸਿੰਘ, ਵੀਰਪਾਲ ਕੌਰ, ਗਗਨਦੀਪ ਕੌਰ, ਰਾਜਵਿੰਦਰ ਕੌਰ ਅਤੇ ਸਿਕੰਦਰ ਸਿੰਘ ਸਮੇਤ ਹੋਰ ਖੇਡ ਪ੍ਰੇਮੀ ਅਤੇ ਅਧਿਆਪਕ ਹਾਜ਼ਰ ਸਨ।
- Download Babushahi App
-
-