BREAKING- ਕੇਜਰੀਵਾਲ ਤੋਂ 7 ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ, ਧੀ ਸਮੇਤ ਜਾਨੋਂ ਮਾਰਨ ਦੀ ਧਮਕੀ; FIR ਦਰਜ
Ravi Jakhu
ਮੋਹਾਲੀ, 12 ਨਵੰਬਰ 2026: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਦਿੱਲੀ ਦੇ ਤਿਲਕ ਨਗਰ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਾਲ ਅਤੇ ਵਟਸਐਪ ਮੈਸੇਜ ਭੇਜਿਆ ਗਿਆ ਸੀ।
ਜਾਣਕਾਰੀ ਅਨੁਸਾਰ, ਧਮਕੀ ਦੇਣ ਵਾਲੇ ਵਿਅਕਤੀ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਦਿਆਂ ਕੇਜਰੀਵਾਲ ਤੋਂ 7 ਕਰੋੜ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ ਦੀ ਸੂਰਤ ਵਿੱਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ।
ਵਿਧਾਇਕ ਜਰਨੈਲ ਸਿੰਘ ਨੇ ਇਸ ਸਬੰਧੀ 6 ਨਵੰਬਰ ਨੂੰ ਮੋਹਾਲੀ ਦੇ ਐੱਸਐੱਸਪੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਦੇ ਆਧਾਰ ’ਤੇ ਮੋਹਾਲੀ ਸਾਈਬਰ ਪੁਲਿਸ ਥਾਣੇ ਵਿੱਚ ਭਾਰਤੀ ਨਿਆਂ ਸੰਹਿਤਾ (BNS) ਅਤੇ ਆਈਟੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਮੁਲਜ਼ਮ ਦੀ ਪਛਾਣ ਕਰਨ ਲਈ ਫੋਨ ਨੰਬਰ ਦੀ ਕਾਲ ਡਿਟੇਲ, ਆਈਪੀ ਲੌਗ ਅਤੇ ਲੋਕੇਸ਼ਨ ਸਮੇਤ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
- Download Babushahi App
-
-