ਨਕੋਦਰ ਵਿੱਚ 14 ਨਵੰਬਰ ਨੂੰ ਕੱਢੀ ਜਾਵੇਗੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ : ਡਾ. ਨਵਜੋਤ ਦਹੀਆ
ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਖੇਡਾਂ ਨਾਲ ਜੋੜਨ ਲਈ ਕਾਂਗਰਸ ਵੱਲੋਂ ਉਪਰਾਲਾ
ਬਲਵਿੰਦਰ ਸਿੰਘ ਧਾਲੀਵਾਲ
ਨਕੋਦਰ, 12 ਨਵੰਬਰ ( – ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਵਾਸਤੇ 14 ਨਵੰਬਰ ਨੂੰ ਨਕੋਦਰ ਹਲਕੇ ਵਿੱਚ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੱਢੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਨਵਜੋਤ ਦਹੀਆ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਈਕਲ ਯਾਤਰਾ ਵਿੱਚ ਸੰਸਦ ਮੈਂਬਰ ਡਾ. ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪਰਗਟ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਸ਼ਮੂਲੀਅਤ ਕਰਨਗੇ। ਯਾਤਰਾ ਹਲਕਾ ਨਕੋਦਰ ਦੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚੋਂ ਗੁਜ਼ਰੇਗੀ।
ਡਾ. ਨਵਜੋਤ ਦਹੀਆ ਨੇ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਯਾਤਰਾ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।
- Download Babushahi App
-
-