ਵੱਡੀ ਖ਼ਬਰ: ਅੰਮ੍ਰਿਤਪਾਲ ਨੂੰ ਮਿਲੀ ਅੰਤਰਿਮ ਜ਼ਮਾਨਤ
Babushahi Network
ਚੰਡੀਗੜ੍ਹ, 13 ਨਵੰਬਰ 2026- MP ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ (14 ਨਵੰਬਰ 2026) ਅੰਤਰਿਮ ਜ਼ਮਾਨਤ ਮਿਲ ਗਈ ਹੈ। ਦੱਸ ਦਈਏ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੀ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅਦਾਲਤ ਵੱਲੋਂ ਅੰਤਰਿਮ ਜ਼ਮਾਨਤ ਦੇ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਅਦਾਲਤ ਨੇ ਮਾਨਵੀ ਆਧਾਰ (ਹਿਊਮਨੇਟੇਰੀਅਨ ਗ੍ਰਾਉਂਡ) 'ਤੇ ਇਹ ਫ਼ੈਸਲਾ ਸੁਣਾਉਂਦਿਆਂ ਇੱਕ ਦਿਨ ਦੀ ਅੰਤਰਿਮ ਰਾਹਤ ਦਿੱਤੀ ਹੈ। ਹਾਲਾਂਕਿ ਪਰਿਵਾਰ ਅਤੇ ਵਕੀਲਾਂ ਵੱਲੋਂ ਅੰਤਿਮ ਸੰਸਕਾਰ ਅਤੇ ਭੋਗ ਦੀਆਂ ਰਸਮਾਂ ਨੂੰ ਮੁੱਖ ਰੱਖਦਿਆਂ ਘੱਟੋ-ਘੱਟ ਤਿੰਨ ਦਿਨਾਂ ਦੀ ਜ਼ਮਾਨਤ ਦੀ ਮੰਗ ਕੀਤੀ ਗਈ ਸੀ, ਤਾਂ ਜੋ ਸਾਰੀਆਂ ਧਾਰਮਿਕ ਰਸਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
- Download Babushahi App
-
-