ਗੁਰਦਾਸਪੁਰ ਦੇ ਬਾਜ਼ਾਰ ’ਚ ਦਿਨ-ਦਿਹਾੜੇ ਐਕਟਿਵਾ ਚੋਰੀ, ਸੀ.ਸੀ.ਟੀ.ਵੀ.'ਚ ਤਸਵੀਰ ਕੈਦ
ਪੁਲਿਸ ਨੂੰ ਸ਼ਿਕਾਇਤ ਅਤੇ ਸੀ.ਸੀ.ਟੀ.ਵੀ. ਫੁਟੇਜ ਸੌਂਪਣ ਦੇ ਬਾਵਜੂਦ ਦੋ ਦਿਨਾਂ ਬਾਅਦ ਵੀ ਨਹੀਂ ਮਿਲਿਆ ਕੋਈ ਸੁਰਾਗ ਪੀੜਤ ਨੇ ਐਕਟਿਵਾ ਬਰਾਮਦ ਕਰਨ ਦੀ ਕੀਤੀ ਮੰਗ।
ਰੋਹਿਤ ਗੁਪਤਾ
ਗੁਰਦਾਸਪੁਰ , 14 ਨਵੰਬਰ 2026 :
ਗੁਰਦਾਸਪੁਰ ਸ਼ਹਿਰ ਦੇ ਸਭ ਤੋਂ ਵਿਅਸਤ ਹਨੂੰਮਾਨ ਚੌਂਕ ਦੇ ਮੇਨ ਬਾਜ਼ਾਰ ਵਿੱਚ ਚੋਰੀ ਦੀ ਇੱਕ ਘਟਨਾ ਸਾਹਮਣੇ ਆਈ ਹੈ। ਇੱਥੇ ਦਿਨ-ਦਿਹਾੜੇ ਦੁਕਾਨ ਦੇ ਬਾਹਰ ਖੜ੍ਹੀ ਚਿੱਟੇ ਰੰਗ ਦੀ ਐਕਟਿਵਾ ਨੂੰ ਅਣਪਛਾਤਾ ਵਿਅਕਤੀ ਚੋਰੀ ਕਰਕੇ ਫ਼ਰਾਰ ਹੋ ਗਿਆ। ਹੈਰਾਨੀ ਦੀ ਗੱਲ ਇਹ ਹੈ।ਕਿ ਜਿਸ ਸਮੇਂ ਇਹ ਘਟਨਾ ਵਾਪਰੀ, ਉਸ ਸਮੇਂ ਬਾਜ਼ਾਰ ਵਿੱਚ ਕਾਫ਼ੀ ਭੀੜ-ਭੜੱਕਾ ਸੀ। ਇਸ ਘਟਨਾ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਦੁਕਾਨਦਾਰ ਰਾਜੂ ਮਹਾਜਨ, ਜੋ ਹਨੂੰਮਾਨ ਚੌਂਕ ਸਥਿਤ ਮੁੰਨੀ ਲਾਲ ਦੀ ਹੱਟੀ ਦੇ ਮਾਲਕ ਹਨ।ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 11:30 ਵਜੇ ਆਪਣੀ ਚਿੱਟੇ ਰੰਗ ਦੀ ਐਕਟਿਵਾ ਸਕੂਟੀ ਨੰਬਰ PB-35-1119 ਦੁਕਾਨ ਦੇ ਬਾਹਰ ਖੜ੍ਹੀ ਕਰਕੇ ਅੰਦਰ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 4:45 ਤੋਂ 4:50 ਵਜੇ ਦੇ ਦਰਮਿਆਨ ਉਹ ਕੁਝ ਸਮੇਂ ਲਈ ਦੁਕਾਨ ਤੋਂ ਬਾਹਰ ਗਏ ਤਾਂ ਦੇਖਿਆ ਕਿ ਉਨ੍ਹਾਂ ਦੀ ਐਕਟਿਵਾ ਉੱਥੋਂ ਗਾਇਬ ਸੀ। ਉਨ੍ਹਾਂ ਨੇ ਆਸ-ਪਾਸ ਕਾਫ਼ੀ ਭਾਲ ਕੀਤੀ, ਪਰ ਸਕੂਟੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਰਾਜੂ ਮਹਾਜਨ ਨੇ ਦੱਸਿਆ ਕਿ ਘਟਨਾ ਸਬੰਧੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ। ਜਿਸ ਵਿੱਚ ਚੋਰ ਦੀ ਤਸਵੀਰ ਦਿਖਾਈ ਦੇ ਰਹੀ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਦੀ ਸ਼ਿਕਾਇਤ ਸਬੰਧਤ ਪੁਲਿਸ ਥਾਣੇ ਵਿੱਚ ਦਰਜ ਕਰਵਾਉਣ ਦੇ ਨਾਲ-ਨਾਲ ਸੀ.ਸੀ.ਟੀ.ਵੀ. ਫੁਟੇਜ ਵੀ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪਰ ਉਨ੍ਹਾਂ ਦੇ ਦੱਸਣ ਅਨੁਸਾਰ ਘਟਨਾ ਨੂੰ ਦੋ ਦਿਨ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਐਕਟਿਵਾ ਬਰਾਮਦ ਨਹੀਂ ਹੋ ਸਕੀ।ਪੀੜਤ ਦੁਕਾਨਦਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ।ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ ’ਤੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਈ ਐਕਟਿਵਾ ਬਰਾਮਦ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਹਨੂੰਮਾਨ ਚੌਂਕ ਅਤੇ ਆਲੇ-ਦੁਆਲੇ ਦੇ ਬਾਜ਼ਾਰਾਂ ਵਿੱਚ ਪੁਲਿਸ ਗਸ਼ਤ ਵਧਾਉਣ ਦੀ ਵੀ ਅਪੀਲ ਕੀਤੀ ਹੈ। ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਚਿੱਟੇ ਰੰਗ ਦੀ ਐਕਟਿਵਾ ਨੰਬਰ PB-35-1119 ਕਿਤੇ ਦਿਖਾਈ ਦਿੰਦੀ ਹੈ। ਜਾਂ ਇਸ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਮੋਬਾਈਲ ਨੰਬਰ 98143-54694 ’ਤੇ ਸੰਪਰਕ ਕਰਕੇ ਸੂਚਿਤ ਕਰਨ।
- Download Babushahi App
-
-