ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਏ ਨਤਮਸਤਕ
ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੇ ਕੀਤਾ ਸਨਮਾਨਤ
ਸ੍ਰੀ ਹਜ਼ੂਰ ਸਾਹਿਬ/ਅੰਮ੍ਰਿਤਸਰ:- 15 ਨਵੰਬਰ 2026 ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਚੱਕ੍ਰਵਰਤੀ ਨਿਹੰਗ ਸਿੰਘਾਂ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਿਹੰਗ ਸਿੰਘ ਫੌਜਾਂ ਸਮੇਤ ਦੱਖਣ ਭਾਰਤ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਧਰਮ ਪ੍ਰਚਾਰ ਕਰ ਰਹੇ ਹਨ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਨੰਦੇੜ ਵਿਖੇ ਨਤਮਸਤਕ ਹੋਏ ਜਿੱਥੇ ਉਨਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਤੇ ਪੰਥ ਬੁੱਢਾ ਦਲ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ 14 ਨਵੰਬਰ ਨੂੰ ਅਰੰਭ ਹੋਏ ਜਿਨ੍ਹਾਂ ਦਾ ਭੋਗ 16 ਨਵੰਬਰ ਨੂੰ ਸੱਚਖੰਡ ਸ੍ਰੀ ਹਜੂਰ ਸਾਹਿਬ ਅਬਿਚਲ ਨਗਰ ਵਿਖੇ ਪਵੇਗਾ। ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਨਿਹੰਗ ਸਿੰਘ ਦਲਾਂ ਅਤੇ ਕਾਰਸੇਵਾ ਵਾਲਿਆਂ ਸੰਤ ਮਹਾਂਪੁਰਸ਼ ਮਹਾਨ ਗੁਰਮਤਿ ਸਮਾਗਮ ਵਿੱਚ ਵਿਸ਼ੇਸ਼ ਹਾਜ਼ਰੀ ਭਰਨਗੇ ਅਤੇ ਰਾਗੀ, ਢਾਡੀ, ਕਵੀਸ਼ਰ ਜਥੇ, ਕਥਾਵਾਚਕ ਆਪਣੇ ਬੀਰਰਸ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਸੱਚਖੰਡ ਬੋਰਡ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸੱਚਖੰਡ ਗਮਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਤੀ ਦਿਵਸ ਨੂੰ ਸਮਰਪਿਤ ਸਮਾਗਮ ਵਿੱਚ ਨਿਹੰਗ ਸਿੰਘ ਫੌਜਾਂ ਸਮੇਤ ਹਾਜ਼ਰ ਹੋਏ। ਜਿਥੇ ਉਹਨਾਂ ਦਾ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਬਲਵਿੰਦਰ ਸਿੰਘ ਲੰਗਰ ਸਾਹਿਬ ਤੇ ਸੱਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਦੀ ਪਰੰਪਰਾਗਤ ਮਰਿਆਦਾ ਅਨੁਸਾਰ ਸਿੰਘ ਸਾਹਿਬ ਗਿ. ਅਮਰਜੀਤ ਸਿੰਘ ਹੈਡ ਗ੍ਰ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ, ਬਾਬਾ ਪ੍ਰੇਮ ਸਿੰਘ ਅਰਦਾਸਈਆ ਸ੍ਰੀ ਹਰਿਮੰਦਰ ਸਾਹਿਬ ਨੂੰ ਸਿਰਪਾਓ ਆਦਿ ਨਾਲ ਸਨਮਾਨਿਤ ਕੀਤਾ ਗਿਆ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਦੇ ਸਿੰਘਾਂ ਸਮੇਤ ਗੁਰਦੁਆਰਾ ਲੰਗਰ ਸਾਹਿਬ, ਗੁਰਦੁਆਰਾ ਮਹਾਂਕਾਲ ਸਿੰਘ ਜੀ,ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਨਗੀਨਾ ਘਾਟ ਸਾਹਿਬ, ਗੁਰਦੁਆਰਾ ਬੰਦਾ ਘਾਟ ਸਾਹਿਬ,ਅਸਥਾਨ ਮਾਤਾ ਭਾਗੋ ਜੀ, ਜਥੇਦਾਰ ਪ੍ਰਹਿਲਾਦਾ ਸਿੰਘ ਜੀ ਦੇ ਸ਼ਹੀਦੀ ਅਸਥਾਨ ਤੇ ਵੀ ਨਤਮਸਤਕ ਹੋਏ। ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਵਿਖੇ ਬਾਬਾ ਬਲਵਿੰਦਰ ਸਿੰਘ ਨੇ ਜਥੇਦਾਰ ਬਾਬਾ ਬਲਬੀਰ ਸਿੰਘ ਬੁੱਢਾ ਦਲ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਭਾਈ ਗੁਰਮੀਤ ਸਿੰਘ, ਬਾਬਾ ਜੋਤਇੰਦਰ ਸਿੰਘ, ਸਿੰਘ ਸਾਹਿਬ ਗਿਆਨੀ ਰਾਮ ਸਿੰਘ, ਸ. ਇੰਦਰਪਾਲ ਸਿੰਘ ਫੌਜੀ, ਸ. ਰਵਿੰਦਰ ਸਿੰਘ ਬੁੰਗਈ, ਬਾਬਾ ਹਰਜੀਤ ਸਿੰਘ ਖੰਡਾ ਖੜਕੇਗਾ, ਬਾਬਾ ਸਾਹਿਬ ਸਿੰਘ, ਸ. ਹਰਜੀਤ ਸਿੰਘ ਕੜੇਵਾਲੇ, ਸ. ਜੈਮਲ ਸਿੰਘ, ਸ. ਜਸਪਾਲ ਸਿੰਘ ਲਾਂਗਰੀ, ਗਿਆਨੀ ਪਰਮਜੀਤ ਸਿੰਘ, ਭਾਈ ਤਨਵੀਰ ਸਿੰਘ ਕਥਾਵਾਚਕ, ਭਾਈ ਗੁਰਮੁੱਖ ਸਿੰਘ, ਭਾਈ ਹਰਪ੍ਰੀਤ ਸਿੰਘ ਹੈਪੀ, ਬਾਬਾ ਦਲੇਰ ਸਿੰਘ, ਬਾਬਾ ਗੁਰਸ਼ੇਰ ਸਿੰਘ, ਭਾਈ ਵਿਸਵਪ੍ਰਤਾਪ ਸਿੰਘ ਸਮਾਣਾ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਕਰਮ ਸਿੰਘ ਜੀਰਕਪੁਰ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਸੁਖਦੇਵ ਸਿੰਘ ਸੁਖਾ ਆਦਿ ਨਿਹੰਗ ਸਿੰਘ ਮੌਜੂਦ ਸਨ।
- Download Babushahi App
-
-