Elections Breaking: ਕਾਂਗਰਸ ਨੇ ਪੰਜਾਬ ਸਮੇਤ 5 ਸੂਬਿਆਂ ਲਈ ਬਣਾਈਆਂ ਸਕ੍ਰੀਨਿੰਗ ਕਮੇਟੀਆਂ
ਪੰਜਾਬ ਸਮੇਤ 5 ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈਆਂ ਸਕ੍ਰੀਨਿੰਗ ਕਮੇਟੀਆਂ, ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਨੂੰ ਮਿਲੀ ਜ਼ਿੰਮੇਵਾਰੀ
Babushahi Network
ਨਵੀਂ ਦਿੱਲੀ, 16 ਨਵੰਬਰ 2026: ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰਦਿਆਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ਸਮੇਤ ਪੰਜ ਸੂਬਿਆਂ ਲਈ ਸਕ੍ਰੀਨਿੰਗ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਸੂਬਿਆਂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਸ਼ਾਮਲ ਹਨ। ਇਨ੍ਹਾਂ ਕਮੇਟੀਆਂ ਦੀ ਅਹਿਮ ਜ਼ਿੰਮੇਵਾਰੀ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਦੀ ਪੜਤਾਲ ਕਰਨਾ ਹੋਵੇਗੀ।
ਪਾਰਟੀ ਵੱਲੋਂ ਜਾਰੀ ਸੂਚੀ ਅਨੁਸਾਰ ਪੰਜਾਬ ਦੀ ਸਕ੍ਰੀਨਿੰਗ ਕਮੇਟੀ ਦੀ ਕਮਾਨ ਡਾ. ਸਿਰੀਵੇਲਾ ਪ੍ਰਸਾਦ ਨੂੰ ਸੌਂਪੀ ਗਈ ਹੈ। ਉਨ੍ਹਾਂ ਦੇ ਨਾਲ ਸਚਿਨ ਸਾਵੰਤ ਅਤੇ ਨਿਵੇਦਿਤ ਅਲਵਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਉੱਤਰ ਪ੍ਰਦੇਸ਼ ਲਈ ਅਜੈ ਮਾਕਨ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਅਸਲਮ ਸ਼ੇਖ ਅਤੇ ਬੀ.ਵੀ. ਸ੍ਰੀਨਿਵਾਸ ਮੈਂਬਰ ਹੋਣਗੇ। ਉੱਤਰਾਖੰਡ ਦੀ ਕਮੇਟੀ ਦੀ ਅਗਵਾਈ ਦੀਪਾ ਦਾਸਮੁੰਸ਼ੀ ਕਰਨਗੇ। ਗੋਆ ਲਈ ਕੇ.ਜੇ. ਜਾਰਜ ਅਤੇ ਮਣੀਪੁਰ ਲਈ ਬੀ.ਐੱਮ. ਸੰਦੀਪ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਨ੍ਹਾਂ ਨਿਯੁਕਤੀਆਂ ਨੂੰ ਕਾਂਗਰਸ ਦੀਆਂ ਆਗਾਮੀ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਦੇ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
- Download Babushahi App
-
-