ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਮੌਕੇ ਵਿਸ਼ਾਲ ਨਗਰ ਕੀਰਤਨ
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤੀਆਂ ਸਿੱਖਿਆਵਾਂ ਤੇ ਅਮਲ ਕਰਕੇ ਬਣਾਉਣਾ ਚਾਹੀਦਾ ਰੋਜਾਨਾ ਜੀਵਨ ਦਾ ਹਿੱਸਾ
ਗੁਰੂਦੁਆਰਾ ਗੋਬਿੰਦਸਰ ਫੇਸ -ਇੱਕ ਤੋਂ ਨਿਕਲੇ ਨਗਰ ਕੀਰਤਨ ਵਿੱਚ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੀ ਭਰੀ ਹਾਜਰੀ
ਮੋਹਾਲੀ 21 ਨਵੰਬਰ ( ) :
ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਨੂੰ ਮੁੱਖ ਰੱਖਦਿਆਂ 39ਵਾਂ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਗੋਬਿੰਦਸਰ ਫੇਸ- ਇੱਕ ਮੋਹਾਲੀ ਤੋਂ ਗੁਰਦੁਆਰਾ ਸਿੰਘ ਸਭਾ ਫੇਸ -11 ਲਈ ਰਵਾਨਾ ਹੋਇਆ, ਇਸ ਵਿਸ਼ਾਲ ਨਗਰ ਕੀਰਤਨ ਦੇ ਦੌਰਾਨ ਸੰਗਤਾਂ ਦੇ ਸਨਮੁਖ ਹੋਣ ਦੇ ਲਈ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੇ ਲਈ ਵਿਧਾਇਕ ਮੋਹਾਲੀ- ਕੁਲਵੰਤ ਸਿੰਘ ਵੀ ਸ਼ਾਮਿਲ ਹੋਏ , ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ 39ਵੇਂ ਮਹਾਨ ਨਗਰ ਕੀਰਤਨ ਦੇ ਆਯੋਜਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦੇ ਹਨ, ਜਿਨਾਂ ਨੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੀ ਖੁਸ਼ੀ ਨੂੰ ਮੁੱਖ ਰੱਖਦੇ ਹੋਇਆ ਅਤੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਕੱਢੇ ਗਏ ਇਸ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ ਹੈ, ਅਤੇ ਮੈਂ ਇਸ ਮੌਕੇ ਤੇ ਆਪਣੇ ਆਪ ਨੂੰ ਵਡਭਾਗੀ ਸਮਝਦਾ ਹਾਂ ਕਿ ਮੈਂ ਇਸ 39ਵੇਂ ਮਹਾਨ ਨਗਰ ਕੀਰਤਨ ਵਿੱਚ ਸ਼ਾਮਿਲ ਹੋ ਸਕਿਆ ਹਾਂ, ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੰਗਤਾਂ ਪੂਰੀ ਸ਼ਰਧਾ ਅਤੇ ਉਤਸਾਹ ਦੇ ਨਾਲ ਇਸ ਨਗਰ ਕੀਰਤਨ ਵਿੱਚ ਹਿੱਸਾ ਲੈ ਰਹੀਆਂ ਹਨ , ਅਤੇ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਲੁਕਾਈ ਦੇ ਭਲੇ ਲਈ ਉਚਾਰੇ ਗਏ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਅਤੇ ਕਿਰਤ ਕਰੋ- ਵੰਡ ਛਕੋ - ਨੂੰ ਰੋਜਾਨਾ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਮੈਂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਤੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੰਦਾ ਹਾਂ ਅਤੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਪਰਮਾਤਮਾ ਸਭਨਾਂ ਤੇ ਆਪਣਾ ਮਿਹਰ ਭਰਿਆ ਹੱਥ ਬਣਾਈ ਰੱਖਣ, ਅਤੇ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਤੇ ਚੱਲਣ ਦਾ ਸਾਨੂੰ ਹਰ ਹੀਲੇ ਯਤਨ ਜਰੂਰ ਕਰਨਾ ਚਾਹੀਦਾ ਹੈ, ਅਤੇ ਅੱਜ ਜਿਸ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਇਸ ਨਗਰ ਕੀਰਤਨ ਦੇ ਵਿੱਚ ਛੋਟੇ- ਛੋਟੇ ਬੱਚਿਆਂ ਨੇ ਵੀ ਹਿੱਸਾ ਲਿਆ ਹੈ, ਇਹ ਸਾਫ ਦਰਸਾਉਂਦਾ ਹੈ ਕਿ ਗੁਰਪੁਰਬ ਨੂੰ ਸਮੁੱਚੀ ਸਾਧ ਸੰਗਤ ਦੇ ਵੱਲੋਂ ਫਿਰ ਭਾਵੇਂ ਉਹ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਹੋਵੇ ਜਾਂ ਫਿਰ ਵਿਦੇਸ਼ ਦੀ ਧਰਤੀ ਤੇ ਇਸੇ ਤਰ੍ਹਾਂ ਹੀ ਪੂਰੀ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਗੁਰਪੁਰਬ ਨੂੰ ਮਨਾਇਆ ਜਾਂਦਾ ਹੈ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਇਸ ਵਿਸ਼ਾਲ ਨਗਰ ਕੀਰਤਨ ਦਾ ਮੋਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਦੇ ਵਿੱਚ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ ਅਤੇ ਸੰਗਤਾਂ ਵੱਲੋਂ ਆਪ ਮੁਹਾਰੇ ਹੀ ਨਗਰ ਕੀਰਤਨ ਤੋਂ ਪਹਿਲਾਂ ਲੰਘਣ ਵਾਲੇ ਥਾਂ ਤੇ ਸਾਧ ਸੰਗਤ ਦੇ ਲਈ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ , ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ - ਕੁਲਦੀਪ ਸਿੰਘ ਸਮਾਣਾ, ਸੀਨੀਅਰ ਮੇਅਰ ਆਰ ਪੀ ਸ਼ਰਮਾ, ਮਲਕੀਤ ਸਿੰਘ, ਸੁੱਖਵਿੰਦਰ ਸਿੰਘ, ਪ੍ਰੀਤਮ ਸਿੰਘ, ਜਤਿੰਦਰ ਸਿੰਘ ਪੰਮਾ, ਫੋਜਾ ਸਿੰਘ, ਅਕਬਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਬੜਾ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ ਸਿੰਧੂ, ਅਮਨਦੀਪ ਸਿੰਘ ਅਭਿਆਣਾ, ਗੁਰਨਾਮ ਸਿੰਘ, ਹਰਮਿੰਦਰ ਪਾਲ ਸਿੰਘ, ਗੁਰਚਰਨ ਸਿੰਘ ਸਿੱਧੂ ਵੀ ਹਾਜ਼ਰ ਸਨ
- Download Babushahi App
-
-