ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵਿਧਾਇਕ ਕੁਲਵੰਤ ਸਿੰਘ ਕੀਤੀ ਹਲਕੇ ਭਰ ਵਿੱਚ ਹੋਏ ਪ੍ਰੋਗਰਾਮ ਵਿੱਚ ਸ਼ਮੂਲੀਅਤ
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ : ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੇ ਕਰਨਾ ਚਾਹੀਦਾ ਹੈ ਅਮਲ
ਮੋਹਾਲੀ 24 ਨਵੰਬਰ 2026 : ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਮੋਹਾਲੀ ਸ਼ਹਿਰ ਦੇ ਵੱਖ-ਵੱਖ ਫੇਜ਼ਾਂ ਅਤੇ ਸੈਕਟਰਾਂ ਤੋਂ ਇਲਾਵਾ ਪਿੰਡਾਂ ਦੇ ਵਿੱਚ ਕਰਵਾਏ ਗਏ ਧਾਰਮਿਕ ਸਮਾਗਮਾਂ ਦੇ ਵਿੱਚ ਵਿਧਾਇਕ ਕੁਲਵੰਤ ਸਿੰਘ ਵੱਲੋਂ ਹਾਜ਼ਰੀ ਭਰੀ ਗਈ, ਵਿਧਾਇਕ ਕੁਲਵੰਤ ਸਿੰਘ ਸਵੇਰ ਵੇਲੇ ਗੁਰਦੁਆਰਾ ਨਾਨਕ ਦਰਬਾਰ ਸੈਕਟਰ 94, ਵਿਖੇ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਕਰਵਾਏ ਗਏ ਧਾਰਮਿਕ ਸਮਾਗਮ, ਉਪਰੰਤ ਪੰਜਾਬ ਸਟੇਟ ਹਾਈ ਕੋਰਟ ਵਕੀਲ ਸੁਸਾਇਟੀ ਸੈਕਟਰ- 76 ਵਿਖੇ, ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਸੈਕਟਰ- 91 ਵਿਖੇ, ਉਪਰੰਤ ਵਿਧਾਇਕ ਕੁਲਵੰਤ ਸਿੰਘ ਹੋਰਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਕੱਟੇ ਗਏ 13 ਹੀ 13 ਕੇਕ ਦੇ ਸਮਾਗਮ ਵਿੱਚ ਜੋ ਕਿ ਰੇਹੜੀ- ਫੜੀ ਮਾਰਕੀਟ ਫੇਸ-4 ਵੱਲੋਂ ਕਰਵਾਇਆ ਗਿਆ ਸੀ , ਦੇ ਵਿੱਚ ਹਾਜਰੀ ਲਗਵਾਈ, ਉਪਰੰਤ ਉਹ ਗੁਰਦੁਆਰਾ ਫੇਸ-4 ਵਿਖੇ ਵੀ ਨਤਮਸਤਕ ਹੋਏ ,ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਭਾ, ਫੇਸ ਇੱਕ, ਸੈਕਟਰ -56 ਬੈਰੀਅਰ ਦੇ ਨਜ਼ਦੀਕ, ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬ ਫੇਸ-6 ਵਿਖੇ, ਫਿਰ ਗੁਰਦੁਆਰਾ ਸਿੰਘ ਸਭਾ ਸੈਕਟਰ- 71, ਉਪਰੰਤ ਕਮਿਊਨਿਟੀ ਸੈਂਟਰ ਸੈਕਟਰ -70 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਲਗਵਾਏ ਗਏ ਖੂਨਦਾਨ ਕੈਂਪ ਵਿੱਚ ਵੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਖੂਨਦਾਨੀਆਂ ਦੀ ਹੌਸਲਾ ਅਫਜਾਈ ਕੀਤੀ ਗਈ, ਵਿਧਾਇਕ ਕੁਲਵੰਤ ਸਿੰਘ ਫੇਸ-8 ਵਿਖੇ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਵੀ ਨਤਮਸਤਕ ਹੋਏ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ- ਵੱਖ ਧਾਰਮਿਕ ਸਥਾਨਾਂ ਦੇ ਵਿੱਚ ਆਯੋਜਿਤ ਗੁਰਮਤ ਸਮਾਗਮਾਂ ਦੇ ਵਿੱਚ ਹਾਜ਼ਰੀ ਭਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਅੱਜ ਸਾਨੂੰ ਸਭਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ - ਕਿਰਤ ਕਰੋ- ਨਾਮ ਜਪੋ, ਵੰਡ ਛਕੋ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ, ਉਹਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਲੁਕਾਈ ਦੇ ਭਲੇ ਦੀ ਖਾਤਰ ਅਤੇ ਆਪਸੀ ਪਿਆਰ ਵਧਾਉਣ ਦੇ ਲਈ ਨਾਲ ਚਾਰ ਉਦਾਸੀਆਂ ਕੀਤੀਆਂ, ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਸਾਨੂੰ ਸਭਨਾਂ ਨੂੰ ਨਿੱਜੀ ਕੁੜੱਤਣਬਾਜ਼ੀ ਨੂੰ ਤਿਆਗ ਕੇ ਆਪਸੀ ਭਾਈਚਾਰਕ ਸਾਂਝ ਨੂੰ ਹੀ ਵਧਾਉਣਾ ਚਾਹੀਦਾ ਹੈ ਅਤੇ ਇੱਕ ਦੂਸਰੇ ਦੀ ਚੜ੍ਹਦੀ ਕਲਾ ਦੀ ਅਰਦਾਸ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਸੀਨੀਅਰ ਡਿਪਟੀ ਮੇਅਰ -ਆਰ. ਪੀ. ਸ਼ਰਮਾ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ -ਕੁਲਦੀਪ ਸਿੰਘ ਸਮਾਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ- ਫੂਲਰਾਜ ਸਿੰਘ , ਹਰਮੇਸ਼ ਸਿੰਘ ਕੁੰਬੜਾਂ, ਦਰਸ਼ਨ ਸਿੰਘ ਮਟੋਰ, ਅਮਰਜੀਤ ਸਿੰਘ ਸਿੱਧੂ, ਜਸਪਾਲ ਸਿੰਘ ਮਟੋਰ, ਅਮਰਜੀਤ ਸਿੰਘ, ਬਚਨ ਸਿੰਘ ਬੋਪਾਰਾਏ MC, ਗੁਰਮੁੱਖ ਸਿੰਘ ਸੋਹਾਲ, ਸ਼ਰਨਜੀਤ ਕੌਰ ਬਲਾਕ ਪ੍ਰਧਾਨ, ਨਵਦੀਪ ਕੌਰ ਚੱਪੜਚਿੜੀ ਖ਼ੁਰਦ,ਗੁਰਜੀਤ ਸਿੰਘ MC, ਵੀ ਹਾਜ਼ਰ ਸਨ
- Download Babushahi App
-
-