ਸੱਤਪਾਲ ਸਿੰਘ ਸਿਵੀਆਂ ਦੀ ਅਗਵਾਈ ਹੇਠ ਹਲਕਾ ਭੁੱਚੋ 'ਚ "ਅਕਾਲੀ ਦਲ ਵਾਰਿਸ ਪੰਜਾਬ ਦੇ" ਨੂੰ ਭਰਵਾਂ ਹੁੰਗਾਰਾ
ਅਸ਼ੋਕ ਵਰਮਾ
ਬਠਿੰਡਾ, 25 ਨਵੰਬਰ 2026: ਵਿਧਾਨ ਸਭਾ ਹਲਕਾ ਭੁੱਚੋ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਸੰਭਾਵੀਂ ਉਮੀਦਵਾਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ ਜਿਸ ਦੌਰਾਨ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੱਤਪਾਲ ਸਿੰਘ ਸਿਵੀਆਂ ਵਲੋਂ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਪੰਜਾਬ ਦੇ ਭਵਿੱਖ, ਪੰਥਕ ਮਸਲਿਆਂ ਅਤੇ ਖ਼ਾਸ ਕਰਕੇ ਨਸ਼ਿਆਂ ਦੇ ਵਧ ਰਹੇ ਕਹਿਰ ਨੂੰ ਲੈ ਕੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਇਸ ਮੌਕੇ ਲੋਕਾਂ ਵਿੱਚ ਨਸ਼ਿਆਂ ਦੇ ਵਧ ਰਹੇ ਪ੍ਰਚਲਨ ਨੂੰ ਲੈ ਕੇ ਭਾਰੀ ਚਿੰਤਾ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਰੋਜ਼ਾਨਾ ਲੋਕਾਂ ਦੇ ਘਰਾਂ ਦੇ ਚਿਰਾਗ ਬੁਝਾ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਾ ਪੀੜਤਾਂ ਦਾ ਇਲਾਜ ਤੇ ਮੁੜ ਵਸੇਬਾ ਯਕੀਨੀ ਬਣਾਉਣਾ ਸਮੇਂ ਦੀ ਮੁੱਖ ਲੋੜ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਮੁੱਖ ਮੁੱਦਾ ਹੈ।
ਸੱਤਪਾਲ ਸਿੰਘ ਸਿਵੀਆਂ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਬਲਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਨਸ਼ਾ ਪੀੜਤਾਂ ਦੇ ਇਲਾਜ ਲਈ ਠੋਸ ਕਦਮ ਚੁੱਕੇ ਜਾਣੇ ਚਾਹੀਦੇ ਹਨ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਹੱਕਾਂ ਦੀ ਰਾਖੀ, ਪੰਥਕ ਸਰੋਕਾਰਾਂ ਅਤੇ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਲੋਕਾਂ ਵੱਲੋਂ ਪੰਜਾਬ ਵਿਧਾਨ ਸਭਾ ਦੀਆਂ ਅਗਾਮੀ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪਾਰਟੀ ਦੇ ਮੁਖੀ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦਾ ਸਾਥ ਦੇਣ ਦਾ ਫੈਸਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਥੇਦਾਰ ਰੇਸ਼ਮ ਸਿੰਘ ਬਲਾਹੜ ਮਹਿਮਾ, ਜ਼ਿਲ੍ਹਾ ਯੂਥ ਮੀਤ ਪ੍ਰਧਾਨ ਕਰਨਵੀਰ ਸਿੰਘ ਬਰਾੜ, ਇਸਤਰੀ ਵਿੰਗ ਦੇ ਸੀਨੀਅਰ ਆਗੂ ਬੀਬੀ ਪਰਮਜੀਤ ਕੌਰ ਕਿਲੀ ਨੇ ਵੀ ਹਲਕੇ ਦੇ ਲੋਕਾਂ ਨੂੰ ਇਸ ਵਾਰ ਡਟ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।
- Download Babushahi App
-
-