ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਿਆ, ਸੁਖਵਿੰਦਰ ਬਿੰਦਰਾ ਵੀ ਨਾਲ ਰਹੇ ਮੌਜੂਦ
ਸੁਖਮਿੰਦਰ ਭੰਗੂ
ਲੁਧਿਆਣਾ 27ਨਵੰਬਰ 2026
ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵਰਿੰਦਰ ਕੁਮਾਰ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਦੇ ਮੈਂਬਰ (ਐਨ.ਆਈ.ਐਸ.ਡੀ.) ਅਤੇ ਐਨ.ਸੀ.ਸੀ.ਡੀ.ਆਰ. ਦੇ ਵਿਸ਼ੇਸ਼ ਸੱਦੇ ਹੋਏ ਮੈਂਬਰ, ਅਤੇ ਪੰਜਾਬ ਸਰਕਾਰ ਦੇ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।
ਇਸ ਦੇ ਨਾਲ ਹੀ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰ ਪਾਲ ਸਿੰਘ ਬਿੰਦਰਾ ਅਤੇ ਜਨਰਲ ਸਕੱਤਰ ਸੁਖਵਿੰਦਰ ਲੱਲੀ ਵੀ ਹਾਜ਼ਰ ਰਹੇ। ਇਸ ਮੌਕੇ ਕੇਂਦਰੀ ਮੰਤਰੀ ਡਾ. ਵਰਿੰਦਰ ਕੁਮਾਰ ਅਤੇ ਸੁਖਵਿੰਦਰ ਬਿੰਦਰਾ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਕਰਨ ਲਈ ਹਮੇਸ਼ਾ ਕੋਸ਼ਿਸ ਕਰਦਾ ਹੈ ਅਤੇ ਉਹ ਮਿਲ ਕੇ ਨੌਜਵਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ ਅਤੇ ਨੌਜਵਾਨਾਂ ਦੀ ਭਲਾਈ, ਵਿਕਾਸ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
- Download Babushahi App
-
-