ਫਾਈਲ ਫੋਟੋ
ਯਾਦਵਿੰਦਰ ਸਿੰਘ ਤੂਰ
ਲੁਧਿਆਣਾ, 21 ਅਗਸਤ 2019 - ਭਾਖੜਾ ਡੈਮ ਦੇ ਗੇਟ ਖ਼ੋਲ੍ਹਣ ਮਗਰੋਂ ਪੰਜਾਬ ਦੇ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਦੇ ਮੱਤੇਵਾੜਾ ਵਿਖੇ ਸਤਲੁਜ ਦਾ ਬੰਨ੍ਹ ਟੁੱਟਣ ਦਾ ਖਤਰਾ ਬਣਿਆ ਹੋਇਆ ਹੈ। ਜਿਸ ਨੂੰ ਲੈ ਕੇ ਪ੍ਰਸ਼ਾਸਨ ਲਗਾਤਾਰ ਬੰਨ੍ਹ ਨੂੰ ਮਜਬੂਤ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜੇਕਰ ਬੰਨ੍ਹ ਟੁੱਟ ਜਾਂਦਾ ਹੈ ਤਾਂ ਨਾਲ ਦੇ ਲਗਦੇ ਪਿੰਡਾਂ ਦਾ ਕਾਫੀ ਭਾਰੀ ਨੁਕਸਾਨ ਹੋ ਸਕਦਾ ਹੈ।
ਜ਼ਿਲ੍ਹਾ ਰੂਪਨਗਰ 'ਚ ਪਹਿਲੋਂ ਹੀ ਪਾਣੀ ਨੇ ਤਬਾਹੀ ਮਚਾਈ ਹੋਈ ਹੈ। ਉਥੇ ਹੀ ਜਲੰਧਰ ਤੇ ਫਿਲੌਰ ਦੇ ਇਲਾਕੇ 'ਚ ਪਾਣੀ ਨਾਲ ਕਾਫੀ ਫਸਲਾਂ ਤੇ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।