← Go Back
ਕੈਨੇਡਾ: ਪੰਜਾਬੀ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਮਿਸੀਸਾਗਾ, 15 ਮਈ, 2025: ਕੈਨੇਡਾ ਦੇ ਸ਼ਹਿਰ ਮਿਸੀਸਾਗਾ ਵਿਚ ਅੱਜ ਉੱਘੇ ਪੰਜਾਬੀ ਕਾਰੋਬਾਰੀ ਹਰਜੀਤ ਸਿੰਘ ਢੱਡਾ ਨੂੰ Tranmere Drive and Telford Way, Dixon and Derry Roads ਨੇੜੇ ਉਹਨਾਂ ਦੇ ਦਫ਼ਤਰ ਦੇ ਬਾਹਰ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਹੈ। ਪੀਲ ਪੁਲਿਸ ਨੇ ਕਤਲ ਦੀ ਪੁਸ਼ਟੀ ਕੀਤੀ ਹੈ। ਇਹ ਕਤਲ ਕੈਨੇਡਾ ਦੇ ਸਮੇਂ ਮੁਤਾਬਕ 11.53 ਵਜੇ ਸਵੇਰੇ ਕੀਤਾ ਗਿਆ। ਉਹਨਾਂ ਨੂੰ ਫਿਰੌਤੀਆਂ ਵਸੂਲਣ ਵਾਲਿਆਂ ਕੋਲੋਂ ਧਮਕੀਆਂ ਮਿਲ ਰਹੀਆਂ ਸਨ ਜਿਸਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਸੀ। ਹਰਜੀਤ ਸਿੰਘ ਢੱਡਾ ਮੂਲ ਰੂਪ ਵਿਚ ਉੱਤਰ ਪ੍ਰਦੇਸ਼ ਦੇ ਬਾਜ਼ਪੁਰ ਦੇ ਰਹਿਣ ਵਾਲੇ ਸਨ।
Total Responses : 2921