ਜਥੇਦਾਰ ਅਕਾਲ ਤਖਤ ਇਕ ਹਫਤੇ ਦੇ ਦੌਰੇ ’ਤੇ ਪਾਕਿਸਤਾਨ ਪੁੱਜੇ, ਭਲਕੇ ਨਗਰ ਕੀਰਤਨ ’ਚ ਹੋਣਗੇ ਸ਼ਾਮਲ
ਬਾਬਰ ਜਲੰਧਰੀ
ਲਾਹੌਰ, 20 ਸਤੰਬਰ, 2021: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅੱਜ ਇਕ ਹਫਤੇ ਦੇ ਦੌਰੇ ’ਤੇ ਪਾਕਿਸਤਾਨ ਪੁੱਜ ਗਏ ਹਨ।
ਪਾਕਿਸਤਾਨ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇਸਿੱਖ ਸੰਗਤ ਨੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਉਹਨਾਂ ਦਾ ਨਿੱਘਾ ਸਵਾਗਤ ਕੀਤਾ।
ਪਾਕਿਸਤਾਨ ਗੁਰਦੁਆਰਾ ਕਮੇਟੀ ਵੱਲੋਂ ਭਲਕੇ 21 ਸਤੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਸਮਾਉਣ ਦੇ ਦਿਵਸ ’ਤੇ ਗੁਰਦੁਆਰਾ ਦਰਬਾਰ ਸਾਹਿਬ ਤੋਂ ਡੇਰਾ ਬਾਬਾ ਨਾਨਕ ਤੱਕ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਕਮੇਟੀ ਨੇ ਨਗਰ ਕੀਰਤਨ ਵਾਸਤੇ ਵਿਸ਼ੇਸ਼ ਪਾਲਕੀ ਸਾਹਿਬ ਗੁਰਦੁਆਰ ਦਰਬਾਰ ਸਾਹਿਬ ਕਰਤਾਰਪੁਰ ਨੂੰ ਭੇਂਟ ਕੀਤੀ ਹੈ। ਨਗਰ ਕੀਰਤਨ ਡੇਰਾ ਬਾਬਾ ਨਾਨਕ ਵਿਚ ਜ਼ੀਰੋ ਲਾਈਨ ਤੱਕ ਸਜਾਇਆ ਜਾਵੇਗਾ। ਕਮੇਟੀ ਨੇ ਭਾਰਤੀ ਪਾਸੇ ਦੀ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਡੇਰਾ ਬਾਬਾ ਨਾਨਕ ਵਿਚ ਭਾਰਤੀ ਪਾਸੇ ਆ ਕੇ ਨਗਰ ਕੀਰਤਨ ਦੇ ਦਰਸ਼ਨ ਕਰ ਸਕਦੀ ਹੈ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 27 ਸਤੰਬਰ ਨੁੰ ਵਾਪਸ ਭਾਰਤ ਪਰਤਣਗੇ।