← Go Back
Canada: ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ ਸਾਹਿਤਕ ਸੰਮੇਲਨ 18 ਮਈ ਨੂੰ
ਹਰਦਮ ਮਾਨ
ਸਰੀ, 8 ਮਈ 2025-ਲੋਕ ਕਵੀ ਗੁਰਦਾਸ ਰਾਮ ਆਲਮ ਸਾਹਿਤ ਸਭਾ ਕੈਨੇਡਾ ਵੱਲੋਂ ਆਪਣਾ ਦਸਵਾਂ ਛਿਮਾਹੀ ਸਾਹਿਤਕ ਸੰਮੇਲਨ 18 ਮਈ 2025 (ਐਤਵਾਰ) ਨੂੰ ਬਾਅਦ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਭਾ ਦੇ ਸੰਸਥਾਪਕ ਪ੍ਰਿੰਸੀਪਲ ਮਲੂਕ ਚੰਦ ਕਲੇਰ ਨੇ ਦੱਸਿਆ ਹੈ ਕਿ ਇਹ ਸਮਾਗਮ ਇੰਡੋ ਕਨੇਡੀਅਨ ਸੀਨੀਅਰ ਸੈਂਟਰ ਸਰੀ ਡੈਲਟਾ ਵਿਖੇ ਹੋਵੇਗਾ ਜਿਸ ਵਿੱਚ ਲੋਕ ਕਵੀ ਗੁਰਦਾਸ ਰਾਮ ਆਲਮ ਨੂੰ ਯਾਦ ਕੀਤਾ ਜਾਵੇਗਾ। ਉਹਨਾਂ ਇਹ ਸਮਾਗਮ ਵਿੱਚ ਸਮੂਹ ਸਾਹਿਤਿਕ ਪ੍ਰੇਮੀਆਂ ਨੂੰ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ।
Total Responses : 1007