Big Breaking : ਡੇ-ਕੇਅਰ ਸੈਂਟਰ ਵਿੱਚ ਅੰਨ੍ਹੇਵਾਹ ਗੋਲੀਬਾਰੀ, 34 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ, 22 ਬੱਚੇ ਵੀ ਸ਼ਾਮਲ
ਥਾਈਲੈਂਡ, 11 ਫਰਵਰੀ 2026 : ਇਸ ਸਮੇਂ ਥਾਈਲੈਂਡ ਤੋਂ ਵੱਡੀ ਅਤੇ ਦੁਖਦਾਈ ਖ਼ਬਰ ਆ ਰਹੀ ਹੈ। ਖ਼ਬਰਾਂ ਅਨੁਸਾਰ, ਇੱਥੇ ਇੱਕ ਡੇ-ਕੇਅਰ ਸੈਂਟਰ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਇਸ ਘਟਨਾ ਵਿੱਚ ਕੁੱਲ 34 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚ 22 ਬੱਚੇ ਵੀ ਸ਼ਾਮਲ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਸਾਬਕਾ ਪੁਲਿਸ ਅਧਿਕਾਰੀ ਨੇ ਇਸ ਡੇ-ਕੇਅਰ ਸੈਂਟਰ ਵਿੱਚ ਦਾਖਲ ਹੋ ਕੇ 22 ਬੱਚਿਆਂ ਸਮੇਤ 34 ਲੋਕਾਂ ਦੀ ਹੱਤਿਆ ਕਰ ਦਿੱਤੀ।