ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਪਾਕਿਸਤਾਨ ਅੰਬੈਸੀ ਪਹੁੰਚਿਆ; ਸਿੱਖ ਮਸਲਿਆਂ 'ਤੇ ਹੋਈ ਚਰਚਾ
ਬਾਬੂਸ਼ਾਹੀ ਬਿਊਰੋ
18 ਅਗਸਤ, 2026, ਨਵੀਂ ਦਿੱਲੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇੱਕ ਉੱਚ ਪੱਧਰੀ ਵਫ਼ਦ ਅੱਜ ਨਵੀਂ ਦਿੱਲੀ ਸਥਿਤ ਪਾਕਿਸਤਾਨੀ ਅੰਬੈਸੀ (ਦੂਤਾਵਾਸ) ਪਹੁੰਚਿਆ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕਰ ਰਹੇ ਸਨ। ਉਨ੍ਹਾਂ ਦੇ ਨਾਲ ਦਿੱਲੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਮਿਲੀ ਜਾਣਕਾਰੀ ਅਨੁਸਾਰ, ਇਸ ਮੁਲਾਕਾਤ ਦੌਰਾਨ ਪਾਕਿਸਤਾਨ ਵਿੱਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ, ਉੱਥੇ ਸਥਿਤ ਇਤਿਹਾਸਕ ਗੁਰਧਾਮਾਂ ਦੇ ਰੱਖ-ਰਖਾਅ ਅਤੇ ਸ਼ਰਧਾਲੂਆਂ ਦੇ ਵੀਜ਼ਾ ਸਬੰਧੀ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨੀ ਅਧਿਕਾਰੀਆਂ ਨਾਲ ਯਾਤਰਾ ਦੌਰਾਨ ਸਿੱਖ ਸੰਗਤ ਨੂੰ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਵੀ ਗੱਲਬਾਤ ਕੀਤੀ ਗਈ ਹੈ।